08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਸਰਪੰਚ ਹੈਪੀ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 03-11-2025

ਝਬਾਲ, 2 ਨਵੰਬਰ (ਸਰਬਜੀਤ ਸਿੰਘ)—ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਪਿੰਡ ਸਵਰਗਾਪੁਰੀ ਦੇ ਸਰਪੰਚ ਸਤਿੰਦਰ ਸਿੰਘ ਹੈਪੀ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਕਈ ਪਰਿਵਾਰਾਂ ਨੇ 'ਆਪ' ਵਿਚ ਸ਼ਮੂਲੀਅਤ ਕਰ ਲਈ | ਇਸ ਮੌਕੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਪਰਿਵਾਰ ਵਿਚ ਸ਼ਾਮਿਲ ਹੋਣ 'ਤੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ | ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਲੋਕ ਰਿਵਾਇਤੀ ਪਾਰਟੀਆਂ ਨੂੰ ਛੱਡ ਰਹੇ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਸ ਨਾਲ ਪਾਰਟੀ ਦੀ ਜਿੱਤ ਯਕੀਨੀ ਹੋਈ ਹੈ |

ਪਿਛਲੀ ਖ਼ਬਰ ਐਨ.ਪੀ.ਐਸ. ਕਰਮਚਾਰੀਆਂ ਨੇ ਤਰਨ ਤਾਰਨ ਵਿਖੇ ਕੀਤਾ ਵਿਸ਼ਾਲ ਝੰਡਾ ਮਾਰਚ <br/> ਅਗਲੀ ਖ਼ਬਰ ਸਰਕਾਰ ਦੀ ਨਾਕਾਮੀ ਕਾਰਨ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ 'ਤੇ ਮਾਰ ਰਹੀ ਡਾਕਾ-ਵੜਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।