08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕੇਜਰੀਵਾਲ ਹੜ੍ਹ ਪੀੜਤ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਬੋਲ ਰਹੇ ਝੂਠ - ਸੁਖਬੀਰ <br/>

ਅਜੀਤ ਡੈਸਕ 03-11-2025

ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)—ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਝੂਠ ਦੇ ਸਾਰੇ ਰਿਕਾਰਡ ਤੋੜ ਰਹੇ ਹਨ | ਗੁਜਰਾਤ ਵਿਖੇ ਇਕ ਮੀਟਿੰਗ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਉਥੋਂ ਦੇ ਲੋਕਾਂ ਨੂੰ ਦੱਸ ਰਹੇ ਹਨ ਕਿ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਦੌਰਾਨ ਪੀੜਤ ਹੋਏ ਕਿਸਾਨਾਂ ਨੂੰ ਇਕ ਮਹੀਨੇ ਦੇ ਅੰਦਰ–ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ, ਜੋ ਕਿ ਸਰਾਸਰ ਝੂਠ ਹੈ | ਸਰਕਾਰ ਵਲੋਂ ਪੀੜਤ ਕਿਸਾਨਾਂ ਨੂੰ ਅਜੇ ਤੱਕ ਇਕ ਧੇਲਾ ਵੀ ਸਰਕਾਰੀ ਰਾਸ਼ੀ ਪ੍ਰਦਾਨ ਨਹੀਂ ਕੀਤੀ ਗਈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਵਿਖੇ ਅਕਾਲੀ ਉਮੀਦਵਾਰ ਪਿ੍ੰਸੀ. ਸੁਖਵਿੰਦਰ ਕੌਰ ਦੇ ਹੱਕ ਵਿਚ ਇਕ ਚੋਣ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸਾਰਿਆਂ ਨੂੰ ਝੂਠ ਬੋਲਣ ਦੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਇਹ ਵੱਡੇ–ਵੱਡੇ ਝੂਠ ਬੋਲਣ ਤੋਂ ਵੀ ਨਹੀਂ ਝਕਦੇ | ਜਦਕਿ ਲੋਕਾਂ ਨੂੰ ਸੱਚਾਈ ਪਹਿਲਾਂ ਹੀ ਪਤਾ ਹੁੰਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੀ ਪੰਜਾਬ ਦੇ ਹੱਕਾਂ ਉਪਰ ਡਾਕਾ ਮਾਰ ਰਹੀ ਹੈ | ਪਹਿਲਾਂ ਚੰਡੀਗੜ੍ਹ ਉਪਰ ਕਬਜਾ ਕੀਤਾ ਗਿਆ, ਹੁਣ ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਸੈਨਿਟ ਅਤੇ ਸਿੰਡੀਕੇਟ ਭੰਗ ਕਰਨਾ ਸੰਘੀ ਢਾਂਚੇ 'ਤੇ ਵੱਡਾ ਹਮਲਾ ਹੈ | ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਇਸ ਧੱਕਾਸ਼ਾਹੀ 'ਤੇ 'ਆਪ' ਸਰਕਾਰ ਬਿਲਕੁਲ ਚੁੱਪ ਬੈਠੀ ਹੈ, ਜੋ ਕਿ ਬਹੁਤ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਨੂੰ ਕੇਂਦਰ ਸਰਕਾਰ ਦੇ ਇਸ ਪੰਜਾਬ ਵਿਰੋਧੀ ਫ਼ੈਸਲਿਆਂ 'ਤੇ ਸਖ਼ਤ ਫ਼ੈਸਲਾ ਲੈਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ

ਪਿਛਲੀ ਖ਼ਬਰ ਦਾਤਰ ਦੀ ਨੋਕ 'ਤੇ ਮੈਡੀਕਲ ਸਟੋਰ 'ਤੇ ਲੁੱਟ ਖੋਹ, ਇਕ ਗਿ੍ਫ਼ਤਾਰ ਅਗਲੀ ਖ਼ਬਰ ਪਿੰਡ ਸੋਹਲ ਵਿਖੇ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।