08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਰਵੀਲੈਂਸ ਟੀਮ ਵਲੋਂ ਝਬਾਲ ਵਿਖੇ 4 ਲੱਖ ਤੋਂ ਵੱਧ ਨਕਦੀ ਬਰਾਮਦ <br/>

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ<br/> 03-11-2025

ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)- ਉਪ ਚੋਣ ਦੇ ਮੱਦੇਨਜ਼ਰ ਸਟੈਟਿਕ ਸਰਵੀਲੈਂਸ ਟੀਮ ਵਲੋਂ ਬੀਤੀ ਰਾਤ ਝਬਾਲ ਵਿਖੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਕੋਲੋਂ 4 ਲੱਖ 27 ਹਜ਼ਾਰ 710 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਸਟੈਟਿਕ ਸਰਵੀਲੈਂਸ ਟੀਮ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇਹ ਨਕਦੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾ ਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਹੈ | ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲੱਗਾ ਹੋਇਆ ਹੈ | ਚੋਣ ਦੌਰਾਨ ਬੇ-ਅਥਾਹ ਅਤੇ ਗੈਰ ਕਾਨੂੰਨੀ ਖ਼ਰਚਾ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤੇ ਦੌਰਾਨ 50 ਹਜ਼ਾਰ ਤੋਂ ਵੱਧ ਦੀ ਨਕਦੀ ਲਿਜਾਣ ਮੌਕੇ ਉਸ ਨਾਲ ਸੰਬੰਧਿਤ ਸਾਰੇ ਜ਼ਰੂਰੀ ਕਾਗਜ਼ਾਤ ਰੱਖਣੇ ਜ਼ਰੂਰੀ ਹਨ, ਨਹੀਂ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਇਹ ਨਕਦੀ ਜ਼ਬਤ ਕਰਕੇ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਬੈਂਕਾਂ ਨੂੰ ਵੀ ਇਹ ਹਦਾਇਤ ਕੀਤੀ ਹੋਈ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਜੇਕਰ ਜੇਕਰ ਕਿਸੇ ਦੇ ਵੀ ਬੈਂਕ ਖਾਤੇ ਵਿਚੋਂ ਨਕਦ ਜਮ੍ਹਾਂ ਜਾਂ ਨਿਕਾਸੀ ਦੀ ਰਕਮ 10 ਲੱਖ ਰੁਪਏ ਤੋਂ ਉੱਪਰ ਹੈ ਤਾਂ ਇਸ ਦੀ ਸੂਚਨਾ ਵੀ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ |

ਪਿਛਲੀ ਖ਼ਬਰ ਮੰਨਾ ਵਲੋਂ ਗੁਰਬਚਨ ਕੌਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ <br/> ਅਗਲੀ ਖ਼ਬਰ ਪੰਜਾਬ ਨੂੰ ਨਸ਼ਾ, ਗੈਂਗਸਟਰਵਾਦ, ਕਤਲੋਗਾਰਤ ਤੋਂ ਬਚਾਉਣ ਲਈ ਭਾਜਪਾ ਦਾ ਸੱਤਾ 'ਚ ਆਉਣਾ ਜ਼ਰੂਰੀ-ਤਰੁਣ ਚੁੱਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।