07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕੌਂਸਲਰ ਲਾਲੀ ਵਸੀਕਾ ਵਲੋਂ 'ਆਪ' ਉਮੀਦਵਾਰ ਸੰਧੂ ਦੇ ਹੱਕ 'ਚ ਚੋਣ ਮੀਟਿੰਗ <br/>

ਅਜੀਤ ਡੈਸਕ 03-11-2025
ਤਰਨ ਤਾਰਨ, 2 ਨਵੰਬਰ (ਪਰਮਜੀਤ ਜੋਸ਼ੀ)-ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਇਕ ਚੋਣ ਮੀਟਿੰਗ ਨੂਰਦੀ ਬਾਜ਼ਾਰ ਤਰਨ ਤਾਰਨ ਵਿਖੇ ਕੀਤੀ ਗਈ | ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ, ਉਥੇ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਪਹੁੰਚੇ | ਚੋਣ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਪੰਜਾਬ ਵਿਚ ਬਣੀ ਹੈ, ਉਦੋਂ ਤੋਂ ਸਾਰੀਆਂ ਸੁੱਖ ਸਹੂਲਤਾਂ ਲੋਕਾਂ ਨੂੰ ਪਹਿਲ ਦੇ ਅਧਾਰ 'ਤੇ ਮਿਲ ਰਹੀਆਂ ਹਨ, ਉਥੇ ਵਿਕਾਸ ਕਾਰਜ ਵੀ ਰਿਕਾਰੜਤੋੜ ਹੋਏ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ,ਉਥੇ ਸਰਕਾਰੀ ਦਫ਼ਤਰਾਂ ਵਿਚ ਭਿ੍ਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਨੂੰ ਕਾਬੂ ਕਰਕੇ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਘਰਾਂ ਵਿਚ ਬੈਠੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਪੰਜਾਬ ਦੇ ਲੋਕਾਂ ਲਈ ਕੀਤਾ ਜਾ ਰਿਹਾ ਹੈ, ਉਹ ਹੋਰ ਕੋਈ ਮੁੱਖ ਮੰਤਰੀ ਨਹੀੇਂ ਕਰ ਸਕਿਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਜੇਤੂ ਬਣਾਉਣ |

ਪਿਛਲੀ ਖ਼ਬਰ ਜਗਤਾਰ ਸਿੰਘ ਬੁਰਜ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਦਿੱਤੀ ਮਾਲੀ ਸਹਾਇਤਾ <br/> ਅਗਲੀ ਖ਼ਬਰ ਸਰਹਾਲੀ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ 'ਚ ਬੀਜ ਅਤੇ ਖਾਦ ਵੰਡਣ ਦੀ ਸੇਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।