07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ <br/>

ਅਜੀਤ ਡੈਸਕ 03-11-2025
ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਰਹਿਨੁਮਾਈ ਹੇਠ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਡਾ. ਰਜਿੰਦਰ ਕੁਮਾਰ, ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜ਼ਰ, ਬਲਰਾਜ ਬਾਜ਼ਾ ਸਿੰਘ ਖੇਤੀਬਾੜੀ ਉਪ ਨਿਰੀਖਕ, ਦਿਲਬਾਗ ਸਿੰਘ ਫੀਲਡ ਵਰਕਰ ਵਲੋਂ ਬਲਾਕ ਪੱਟੀ ਦੇ ਸਰਕਲ ਘਰਿਆਲਾ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਪਰਾਲੀ ਅਤੇ ਹੋਰ ਫਸਲੀ ਰਹਿੰਦ ਖੂੰਹਦ ਨੂੰ ਸੁਚੱਜੇ ਢੰਗ ਨਾਲ ਵਰਤਣ ਜਾਂ ਖੇਤਾਂ ਵਿਚ ਮਿਲਾਉਣ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵਲੋਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਗਈ ਕਿ ਕਿਸਾਨ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਨਾ ਜਲਾਉਣ | ਇਸ ਮੌਕੇ ਬਲਦੇਵ ਸਿੰਘ, ਹਰਪਾਲ ਸਿੰਘ, ਅਮਰਜੀਤ ਸਿੰਘ, ਵਰਿੰਦਰ ਸਿੰਘ, ਜਗਰੂਪ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਰਾਮ ਸਿੰਘ ਆਦਿ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਥਲੈਟਿਕ ਮੀਟ ਕਰਵਾਈ <br/> ਅਗਲੀ ਖ਼ਬਰ ਹੜ੍ਹਾਂ 'ਚ ਰੁੜ੍ਹੀ ਪਿੰਡ ਕੁੱਤੀਵਾਲਾ ਦੀ ਜ਼ਮੀਨ ਕਣਕ ਦੀ ਬਿਜਾਈ ਲਈ ਕੀਤੀ ਤਿਆਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।