07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਥਲੈਟਿਕ ਮੀਟ ਕਰਵਾਈ <br/>

ਅਜੀਤ ਡੈਸਕ 03-11-2025
ਖਡੂਰ ਸਾਹਿਬ, 2 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਨੌਵੀਂ ਸਾਲਾਨਾ ਦੋ ਦਿਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦੀ ਸ਼ੁਰੂਆਤ ਬਾਬਾ ਬਲਦੇਵ ਸਿੰਘ ਕਾਰ ਸੇਵਾ ਖਡੂਰ ਸਾਹਿਬ ਅਤੇ ਜਸਵਿੰਦਰਪਾਲ ਸਿੰਘ ਸਕੱਤਰ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਵਲੋਂ ਕੀਤੀ ਗਈ | ਪਿ੍ੰਸੀਪਲ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਚਾਰ ਹਾਊਸ ਬਾਬਾ ਦੀਪ ਸਿੰਘ, ਅਕਾਲੀ ਫੂਲਾ ਸਿੰਘ, ਹਰੀ ਸਿੰਘ ਨਲੂਆ ਅਤੇ ਸ਼ਾਮ ਸਿੰਘ ਅਟਾਰੀ ਦੇ ਵਿਦਿਆਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ | ਖੇਡਾਂ ਦੇ ਪਹਿਲੇ ਦਿਨ ਪ੍ਰਾਇਮਰੀ ਵਿੰਗ ਦੀ 50 ਮੀਟਰ ਦੌੜ ਤੋਂ ਸ਼ੁਰੂ ਹੋ ਕੇ ਸੈਕੰਡਰੀ ਵਿੰਗ ਦੀ 100, 200, 400 ਅਤੇ 800 ਮੀਟਰ ਦੀਆਂ ਦੌੜਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਦੂਸਰੇ ਦਿਨ ਗੋਲਾ ਸੁੱਟਣ, ਲੰਬੀ ਛਾਲ ਅਤੇ ਰੀਲੇਅ ਦੌੜ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਭਾਰਤੀ ਜਲ ਸੈਨਾ ਦੇ ਲੈਫਟੀਨੈਂਟ ਅਮਿਤੇਸ਼ਵਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਅਥਲੈਟਿਕ ਮੀਟ ਦੇ ਦੂਸਰੇ ਦਿਨ ਜੇਤੂ ਖਿਡਾਰੀਆਂ ਨੂੰ ਅਮਿਤੇਸ਼ਵਰ ਸਿੰਘ, ਬਾਬਾ ਬਲਦੇਵ ਸਿੰਘ, ਵਰਿਆਮ ਸਿੰਘ ਅਤੇ ਜਥੇਦਾਰ ਮਹਿੰਦਰ ਸਿੰਘ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ | ਇਸ ਮੌਕੇ ਅਮਿਤੇਸ਼ਵਰ ਸਿੰਘ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬੇ ਦੀ ਉਦਹਾਰਣ ਦਿੰਦੇ ਹੋਏ ਵਿਦਿਆਥੀਆਂ ਨੂੰ ਅੱਗੇ ਵੱਧਦੇ ਰਹਿਣ ਤੇ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਹੈੱਡਮਿਸਟ੍ਰੈਸ ਨਵਪ੍ਰੀਤ ਕੌਰ, ਸਰੀਰਕ ਸਿੱਖਿਆ ਅਧਿਆਪਕ ਰਵੀ ਇੰਦਰ ਸਿੰਘ, ਰਾਜਬੀਰ ਕੌਰ ਅਤੇ ਗੁਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਮਹਿੰਦੀ ਮੁਕਾਬਲੇ 'ਚੋਂ ਅੱਵਲ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।