07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਮਹਿੰਦੀ ਮੁਕਾਬਲੇ 'ਚੋਂ ਅੱਵਲ <br/>

ਅਜੀਤ ਡੈਸਕ 03-11-2025
ਗੋਇੰਦਵਾਲ ਸਾਹਿਬ, 2 ਨਵੰਬਰ (ਸਕੱਤਰ ਸਿੰਘ ਅਟਵਾਲ)-ਅੰਮਿ੍ਤਸਰ ਗਰੁੱਪ ਆਫ਼ ਕਾਲਜ 'ਚ ਰਾਜ ਪੱਧਰ 'ਤੇ ਅੰਤਰ ਸਕੂਲ ਸੱਭਿਆਚਾਰਕ ਅਤੇ ਟੈਕਨਾਲੋਜੀਕਲ ਵਿਸ਼ੇ ਅਧੀਨ ਹੋਏ ਕਠਿਨ ਮੁਕਾਬਲਿਆਂ 'ਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਗੁਰਸਿਮਰਨਪ੍ਰੀਤ ਕੌਰ ਸਪੁੱਤਰੀ ਗੁਰਜੀਤ ਸਿੰਘ ਜਮਾਤ ਬਾਰ੍ਹਵੀਂ ਨੇ ਆਪਣੀ ਲਗਨ ਅਤੇ ਅਧਿਆਪਕਾ ਬਲਜੀਤ ਕੌਰ ਦੀ ਯੋਗ ਅਗਵਾਈ ਸਦਕਾ ਸਭ ਨੂੰ ਪਛਾੜ ਕੇ ਮਹਿੰਦੀ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਮਿ੍ਤਸਰ ਦੇ ਡੀ.ਈ.ਓ. ਅਤੇ ਕਾਲਜ ਦੇ ਪਿ੍ੰਸੀਪਲ ਦੁਆਰਾ ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖੁਸ਼ੀ ਜ਼ਾਹਿਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥਣ ਦੀ ਹੌਂਸਲਾ ਅਫ਼ਜਾਈ ਕੀਤੀ |

ਪਿਛਲੀ ਖ਼ਬਰ ਵਿਜ਼ਡਮ ਸਕੂਲ ਨੇ ਹੈਲੋਵੀਨ ਦਿਵਸ ਨਾਲ ਮਨਾਇਆ <br/> ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਥਲੈਟਿਕ ਮੀਟ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।