07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਰਕਾਰ ਖ਼ਿਲਾਫ਼ ਧਰਨਾ ਦੇਣ ਵਾਲੇ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 03-11-2025
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਵੱਖ-ਵੱਖ ਅਕਾਲੀ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 25 ਨਵੰਬਰ ਨੂੰ ਝਬਾਲ ਚੌਂਕ ਵਿਖੇ ਦਿੱਤੇ ਧਰਨੇ ਸੰਬੰਧੀ ਥਾਣਾ ਸਿਟੀ ਵਿਖੇ ਭਾਵੇਂ ਅਣਪਛਾਤੇ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਪਰ ਇਸ ਧਰਨੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਾਬਕਾ ਮੰਤਰੀ, ਸਾਬਕਾ ਵਿਧਾਇਕ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਉਚ ਕੋਟੀ ਦੇ ਆਗੂ ਬੈਠੇ ਹੋਏ ਸਨ | ਇਸ ਸੰਬੰਧ ਵਿਚ ਮੰਗਲ ਸਿੰਘ ਰਿਟਰਨਿੰਗ ਅਫ਼ਸਰ ਕਮ ਉਪ ਦਫ਼ਤਰ ਮੈਜਿਸਟ੍ਰੇਟ ਦੇ ਬਿਆਨਾਂ 'ਤੇ ਥਾਣਾ ਸਿਟੀ ਦੀ ਪੁਲਿਸ ਵਲੋਂ ਧਾਰਾ 223 ਭ.ਨ.ਸ. ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਅਕਾਲੀ ਦਲ ਪਾਰਟੀ ਵਲੋਂ ਝਬਾਲ ਚੌਂਕ ਵਿਖੇ ਬਿਨਾਂ ਆਗਿਆ ਧਰਨਾ ਲਗਾਇਆ ਗਿਆ ਹੈ | ਇਲਾਕੇ ਵਿਚ ਧਾਰਾ 144 ਲੱਗੀ ਹੋਣ ਕਰਕੇ ਇਹ ਇਕੱਠ ਕੀਤਾ ਗਿਆ, ਜੋ ਚੋਣ ਜਾਬਤੇ ਦੀ ਉਲੰਘਣਾ ਹੈ | ਭਾਵੇਂ ਇਹ ਕੇਸ ਬਿਨਾਂ ਕਿਸੇ ਨਾਂਅ ਤੋਂ ਦਰਜ ਕੀਤਾ ਗਿਆ ਹੈ, ਪਰ ਇਸ ਵਿਚ ਅਣਪਛਾਤੇ ਵਿਅਕਤੀਆਂ ਨੂੰ ਦੋਸ਼ੀ ਬਣਾਇਆ ਗਿਆ ਹੈ |

ਪਿਛਲੀ ਖ਼ਬਰ ਕੇਜਰੀਵਾਲ ਤੇ ਮਾਨ ਝੂਠ ਬੋਲਣ ਦੀ ਪੀ.ਐੱਚ.ਡੀ. ਕਰ ਚੁੱਕੇ ਹਨ- ਅਵਿਨਾਸ਼ ਰਾਏ ਖੰਨਾ <br/> ਅਗਲੀ ਖ਼ਬਰ ਵਿਜ਼ਡਮ ਸਕੂਲ ਨੇ ਹੈਲੋਵੀਨ ਦਿਵਸ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।