07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕੇਜਰੀਵਾਲ ਤੇ ਮਾਨ ਝੂਠ ਬੋਲਣ ਦੀ ਪੀ.ਐੱਚ.ਡੀ. ਕਰ ਚੁੱਕੇ ਹਨ- ਅਵਿਨਾਸ਼ ਰਾਏ ਖੰਨਾ <br/>

ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਅਵਿਨਾਸ਼ ਰਾਏ ਖੰਨਾ, ਨਾਲ ਹੋਰ ਪਾਰਟੀ ਪ੍ਰਮੁੱਖ ਸੀਨੀਅਰ ਅਧਿਕਾਰੀ | <br/> 03-11-2025
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਅਧਿਕਾਰੀ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਅਵਿਨਾਸ਼ ਰਾਏ ਖੰਨਾ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਤੇ ਪ੍ਰਦੇਸ਼ ਯੁਵਾ ਮੋਰਚਾ ਸਾਬਕਾ ਪ੍ਰਧਾਨ ਰਾਜੇਸ਼ ਹਨੀ, ਜ਼ਿਲ੍ਹਾ ਜਨ. ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਪ੍ਰਦੇਸ਼ ਕਾਰਜਕਾਰੀ ਮੈਂਬਰ ਹਰਪ੍ਰੀਤ ਸਿੰਘ ਗਰੋਵਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰੀ ਦੁਨੀਆਂ ਨੂੰ ਪਤਾ ਹੈ ਕਿ ਪੰਜਾਬ ਵਿਚ ਇਸ ਵੇਲੇ ਬਹੁਤ ਹੀ ਨਾਜੁਕ ਹਾਲਾਤ ਹਨ, ਜਿਸ ਦੀਆਂ ਜਿੰਮੇਵਾਰ ਸਮੇਂ–ਸਮੇਂ ਦੀਆਂ ਸਰਕਾਰਾਂ ਹਨ, ਪੰਜਾਬ ਦੀ ਸੱਤਾ 'ਤੇ ਝੂਠ ਬੋਲ ਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੇਤਾ ਝੂਠ ਬੋਲਣ ਵਿਚ ਪੀ.ਐੱਚ.ਡੀ. ਹਨ, ਪਰ ਲੋਕ ਬਹੁਤ ਸਿਆਣੇ ਹੋ ਚੁੱਕੇ ਹਨ ਅਤੇ ਲੋਕਾਂ ਵਿਚ ਭਾਰੀ ਗੁੱਸਾ ਵੀ ਹੈ ਕਿ ਉਨ੍ਹਾਂ ਨਾਲ ਝੂਠੇ ਲਾਰੇ ਲਗਾਏ, ਉਨਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਗਿਆ, ਪੰਜਾਬ ਨੂੰ ਕੰਗਾਲੀ ਦੇ ਰਾਹ 'ਤੇ ਖੜਾ ਕਰਨ ਲਈ 'ਆਪ' ਦੇ ਸੁਪਰੀਮੋ ਅਤੇ ਝੂਠ ਦੇ ਮਾਹਿਰ ਅਰਵਿੰਦਰ ਕੇਜਰੀਵਾਲ ਆਮ ਆਦਮੀ ਪਾਰਟੀ ਦੀ ਦੁਹਾਈ ਦੇ ਕੇ ਵੀ.ਵੀ.ਆਈ.ਪੀ. ਕਲਚਰ ਅਪਣਾ ਕੇ ਲੋਕਾਂ ਦਾ ਕਰੋੜਾ ਰੁਪਏ ਪਾਣੀ ਵਾਂਗ ਵਹਾ ਰਹੇ ਹਨ | ਅਵਿਨਾਸ਼ ਰਾਏ ਖੰਨਾ ਨੇ ਇਹ ਵੀ ਕਿਹਾ ਕਿ ਅੱਜ ਪੰਜਾਬ ਸਿਰ ਆਮ ਆਦਮੀ ਪਾਰਟੀ ਨੇ ਲੱਖਾਂ ਕਰੋੜਾਂ ਰੁਪਏ ਦਾ ਕਰਜ ਚੜਾ ਕੇ ਬੁਰੀ ਤਰ੍ਹਾਂ ਆਰਥਿਕ ਸਥਿਤੀ ਵਿਗਾੜ ਦਿੱਤੀ ਹੈ | ਉਨਾਂ ਕਿਹਾ ਕਿ ਹੜ੍ਹਾਂ ਵਿਚ ਆਏ ਪੈਸੇ ਦਾ ਅਜੇ ਤੱਕ ਕੋਈ ਨੋਟੀਫਿਕੇਸ਼ਨ ਵੀ ਤਿਆਰ ਨਹੀਂ ਕੀਤਾ ਗਿਆ | ਪ੍ਰਧਾਨ ਮੰਤਰੀ ਵਲੋਂ ਦਿੱਤੀ ਗਈ ਗ੍ਰਾਂਟ ਨੂੰ ਵੰਡ ਵੀ ਰਹੇ ਹਨ ਅਤੇ ਕਹਿ ਵੀ ਰਹੇ ਹਨ ਕਿ ਕੇਂਦਰ ਨੇ ਕੁਝ ਨਹੀਂ ਕੀਤਾ |

ਪਿਛਲੀ ਖ਼ਬਰ 'ਆਪ' ਸਰਕਾਰ ਨੇ ਲੋਕਾਂ ਨੂੰ ਗੁਮਰਾਹ ਕਰਕੇ ਸਿਰਫ ਦਿੱਲੀ ਦੇ ਆਗੂਆਂ ਨੂੰ ਖੁਸ਼ ਕੀਤਾ—ਸੁੱਖ ਸਰਕਾਰੀਆ <br/> ਅਗਲੀ ਖ਼ਬਰ ਸਰਕਾਰ ਖ਼ਿਲਾਫ਼ ਧਰਨਾ ਦੇਣ ਵਾਲੇ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।