07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਹਲਕੇ ਦਾ ਵਿਕਾਸ ਕਰਾਉਣਾ ਮੇਰਾ ਪਹਿਲਾ ਫ਼ਰਜ਼ ਹੋਵੇਗਾ— ਕਰਨਬੀਰ ਸਿੰਘ ਬੁਰਜ <br/>

ਅਜੀਤ ਡੈਸਕ 03-11-2025
ਝਬਾਲ, 2 ਨਵੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਜੋ ਇਸੇ ਹਲਕੇ ਨਾਲ ਸੰਬੰਧਿਤ ਇਲਾਕੇ ਦੇ ਜੰਮਪਲ ਹਨ | ਉਨ੍ਹਾਂ ਗੱਲਬਾਤ ਕਰਦਿਆਂ ਆਖਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਜੋ ਮੇਰਾ ਆਪਣਾ ਪਰਿਵਾਰ ਹੈ, ਦਾ ਪਹਿਲ ਦੇ ਆਧਾਰ ਨਾਲ ਵਿਕਾਸ ਕਰਾਉਣਾ ਅਤੇ ਹਲਕਾ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਵਾਉਣਾ ਮੇਰਾ ਪਹਿਲਾ ਫਰਜ਼ ਹੈ, ਜਿਸ ਤੋਂ ਮੈਂ ਕਦੇ ਵੀ ਪਿਛਾਂਹ ਨਹੀਂ ਹਟਾਂਗਾ | ਕਰਨਬੀਰ ਸਿੰਘ ਬੁਰਜ ਨੇ ਆਖਿਆ ਕਿ ਸਾਡਾ ਪਰਿਵਾਰ ਜੋ ਹਮੇਸ਼ਾਂ ਹੀ ਹਲਕਾ ਵਾਸੀਆਂ ਦੀ ਸੇਵਾ ਵਿਚ ਹਾਜ਼ਰ ਰਿਹਾ ਹੈ ਅਤੇ ਅਗਾਂਹ ਵੀ ਹਲਕੇ ਦੀ ਸੇਵਾ ਵਿਚ ਹਾਜ਼ਰ ਰਹੇਗਾ ਅਤੇ ਇਸੇ ਸੇਵਾ ਭਾਵਨਾ ਕਰਕੇ ਹਲਕਾ ਵਾਸੀਆਂ ਵਲੋਂ ਦਿੱਤੇ ਜਾ ਰਹੇ ਵੱਡੇ ਸਮਰਥਨ ਸਦਕਾ ਇਹ ਸੀਟ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਹਾਈਕਮਾਨ ਦੀ ਝੋਲੀ ਪਾਈ ਜਾਵੇਗੀ ਅਤੇ ਹਲਕੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ | ਇਸ ਸਮੇਂ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਨੇ ਆਖਿਆ ਕਿ ਹਲਕੇ ਦੇ ਸਮੂਹ ਕਾਂਗਰਸੀ ਵਰਕਰ ਕਰਨਬੀਰ ਸਿੰਘ ਬੁਰਜ ਨਾਲ ਚੱਟਾਨ ਵਾਂਗ ਖੜੇ ਹੋਏ ਚੋਣ ਮਹਿਮ ਨੂੰ ਪਿੰਡ ਪੱਧਰ ਤੱਕ ਸਿਖਰਾਂ 'ਤੇ ਪਹੁੰਚਾ ਰਹੇ ਹਨ, ਉਸ ਨਾਲ ਪਾਰਟੀ ਦੀ ਵੱਡੀ ਜਿੱਤ ਯਕੀਨੀ ਹੈ | ਇਸ ਮੌਕੇ ਸਾਬਕਾ ਜੇ.ਈ. ਨੌਨਿਹਾਲ ਸਿੰਘ ਕਸੇਲ, ਜੇ.ਈ. ਹਰਭਿੰਦਰ ਸਿੰਘ ਝਬਾਲ, ਸੁਖਵਿੰਦਰ ਸਿੰਘ ਬਿੱਟੂ ਅਤੇ ਹੋਰ ਕਾਂਗਰਸੀ ਵਰਕਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰਾਂ ਦੀਆਂ ਪੰਥ ਵਿਰੋਧੀ ਨੀਤੀਆਂ ਸਿੱਖ ਕੌਮ ਦੇ ਵਜੂਦ ਲਈ ਖ਼ਤਰਾ—ਮਾਤਾ ਬਲਵਿੰਦਰ ਕੌਰ <br/> ਅਗਲੀ ਖ਼ਬਰ 'ਆਪ' ਸਰਕਾਰ ਨੇ ਲੋਕਾਂ ਨੂੰ ਗੁਮਰਾਹ ਕਰਕੇ ਸਿਰਫ ਦਿੱਲੀ ਦੇ ਆਗੂਆਂ ਨੂੰ ਖੁਸ਼ ਕੀਤਾ—ਸੁੱਖ ਸਰਕਾਰੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।