07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਵੜ ਵਿਖੇ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਚੋਣ ਮੀਟਿੰਗ <br/>

ਅਜੀਤ ਡੈਸਕ 03-11-2025
ਝਬਾਲ, 2 ਨਵੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਹਲਕੇ ਦੇ ਪਿੰਡ ਪੰਜਵੜ ਵਿਖੇ ਦਲਜੀਤ ਸਿੰਘ ਦੇ ਗ੍ਰਹਿ ਚੋਣ ਮੀਟਿੰਗ ਹੋਈ, ਜਿੱਥੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਹਲਕਾ ਵਾਸੀਆਂ ਨੂੰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਵੱਖ–ਵੱਖ ਸਿਆਸੀ ਪਾਰਟੀਆਂ ਵਲੋਂ ਹੁਣ ਤੱਕ ਲੋਕਾਂ ਨੂੰ ਸਿਵਾਏ ਲਾਰਿਆਂ ਤੋਂ ਹੋਰ ਕੁਝ ਨਹੀਂ ਦਿੱਤਾ ਗਿਆ | ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਬਣਾਇਆ ਗਿਆ ਹੈ, ਜੋ ਹਮੇਸ਼ਾਂ ਹੀ ਪੰਜਾਬੀਆਂ ਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਰਹੇਗਾ | ਇਸ ਮੌਕੇ ਭਾਈ ਦਲਜੀਤ ਸਿੰਘ ਵਲੋਂ ਸਮੂਹ ਪੁੱਜੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਨਵੇਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ, ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਅਤੇ ਹੋਰ ਵੱਡੀ ਗਿਣਤੀ ਵਿਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਝਾਮਕੇ ਵਿਖੇ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਦੇ ਹੱਕ 'ਚ ਮੀਟਿੰਗ <br/> ਅਗਲੀ ਖ਼ਬਰ ਸਾਬਕਾ ਕਾਂਗਰਸੀ ਸਰਪੰਚ ਵਲੋਂ ਸਾਥੀਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਸਮਰਥਨ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।