07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿੰਡ ਪੰਡੋਰੀ ਹਸਨ 'ਚ ਹਰਮੀਤ ਸਿੰਘ ਸੰਧੂ ਨੂੰ ਭਰਵਾਂ ਹੁੰਗਾਰਾ <br/>

ਪਿੰਡ ਪੰਡੋਰੀ ਹਸਨ ਵਿਖੇ ਚੋਣ ਮੀਟਿੰਗ ਦੌਰਾਨ ਹਰਮੀਤ ਸਿੰਘ ਸੰਧੂ | <br/> 03-11-2025
ਤਰਨ ਤਾਰਨ, 2 ਨਵੰਬਰ (ਪਰਮਜੀਤ ਜੋਸ਼ੀ)—ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਪਿੰਡ-ਪਿੰਡ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸੇ ਲੜੀ ਤਹਿਤ ਅੱਜ ਪਿੰਡ ਪੰਡੋਰੀ ਹਸਨ ਵਿਖੇ 'ਆਪ' ਦੇ ਹੱਕ ਵਿਚ ਇਕ ਵਿਸ਼ਾਲ ਇਕੱਠ ਹੋਇਆ, ਜਿੱਥੇ ਪੂਰੇ ਪਿੰਡ ਨੇ ਇੱਕਜੁੱਟ ਹੋ ਕੇ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਯਕੀਨੀ ਬਣਾਉਣ ਦਾ ਐਲਾਨ ਕੀਤਾ | ਇਹ ਅਹਿਮ ਮੀਟਿੰਗ ਪਿੰਡ ਦੇ ਮੌਜੂਦਾ ਪੰਚਾਇਤ ਮੈਂਬਰਾਂ ਦਵਿੰਦਰ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਬਲਬੀਰ ਸਿੰਘ, ਗੁਰਦਿਆਲ ਸਿੰਘ ਅਤੇ ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ ਦੀ ਸਮੂਹ ਸੰਗਤ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਵਾਈ | ਇਸ ਮੌਕੇ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪਿੰਡ ਵਾਸੀਆਂ ਦੇ ਉਤਸ਼ਾਹ ਲਈ ਧੰਨਵਾਦ ਕੀਤਾ | ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਹੋ ਰਹੀਆਂ ਇਹ ਭਰਵੀਆਂ ਇਕੱਤਰਤਾਵਾਂ ਇਸ ਗੱਲ ਦੀ ਗਵਾਹੀ ਭਰ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਤਰਨ ਤਾਰਨ ਵਿਚ ਜਿੱਤ ਦਾ ਨਵਾਂ ਇਤਿਹਾਸ ਸਿਰਜਣ ਜਾ ਰਹੀ ਹੈ |

ਪਿਛਲੀ ਖ਼ਬਰ ਪਿੰਡ ਸੋਹਲ ਵਿਖੇ ਸੰਧੂ ਦੀ ਅਗਵਾਈ 'ਚ ਕਈ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਮੁੱਖ ਮੰਤਰੀ ਦੇ ਝੂਠੇ ਵਾਅਦਿਆਂ ਦਾ ਭਾਂਡਾ ਬੁਰੀ ਤਰ੍ਹਾਂ ਨਾਲ ਭੱਜ ਚੁੱਕਾ-ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।