07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿੰਡ ਸੋਹਲ ਵਿਖੇ ਸੰਧੂ ਦੀ ਅਗਵਾਈ 'ਚ ਕਈ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 03-11-2025
ਝਬਾਲ, 2 ਨਵੰਬਰ (ਸੁਖਦੇਵ ਸਿੰਘ)—ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਸਿਆਸੀ ਝਟਕਾ ਲੱਗਾ, ਜਦੋਂ ਹਲਕੇ ਦੇ ਪਿੰਡ ਸੋਹਲ ਨਾਲ ਸੰਬੰਧਿਤ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ | ਪਿੰਡ ਸੋਹਲ ਵਿਖੇ ਹੋਏ ਇਸ ਸ਼ਮੂਲੀਅਤ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਸਰਗਰਮ ਆਗੂਆਂ ਅਤੇ ਮੈਂਬਰਾਂ ਨੇ 'ਆਪ' ਦੀਆਂ ਨੀਤੀਆਂ ਵਿਚ ਭਰੋਸਾ ਪ੍ਰਗਟਾਇਆ | ਸ਼ਾਮਿਲ ਹੋਣ ਵਾਲਿਆਂ ਵਿਚ ਮੁੱਖ ਤੌਰ 'ਤੇ ਜੋਗਿੰਦਰ ਸਿੰਘ, ਕਾਬਲ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ ਕਾਲਾ, ਅਮਰ ਸਿੰਘ, ਅਮਰੀਕ ਸਿੰਘ, ਪ੍ਰਤਾਪ ਸਿੰਘ, ਹਰਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਅਤੇ ਠੇਕੇਦਾਰ ਅਰਜੁਨ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਪਰਿਵਾਰ ਦਾ ਹਿੱਸਾ ਬਣੇ | ਇਸ ਮੌਕੇ ਬੋਲਦਿਆਂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਦੇ ਆਉਣ ਨਾਲ ਪਾਰਟੀ ਨੂੰ ਪਿੰਡ ਸੋਹਲ ਅਤੇ ਪੂਰੇ ਹਲਕੇ ਵਿਚ ਵੱਡੀ ਮਜ਼ਬੂਤੀ ਮਿਲੀ ਹੈ |

ਪਿਛਲੀ ਖ਼ਬਰ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ-ਸੁਖਬੀਰ <br/> ਅਗਲੀ ਖ਼ਬਰ ਪਿੰਡ ਪੰਡੋਰੀ ਹਸਨ 'ਚ ਹਰਮੀਤ ਸਿੰਘ ਸੰਧੂ ਨੂੰ ਭਰਵਾਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।