06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

6 ਨੂੰ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮੁਲਾਜ਼ਮ <br/>

ਅਜੀਤ ਡੈਸਕ 03-11-2025
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਪਹਿਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਚਾਰ ਸਾਲਾਂ ਵਿਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮੁਲਾਜ਼ਮਾਂ ਲਈ ਇਕ ਧੇਲੇ ਦਾ ਵੀ ਐਲਾਨ ਨਹੀਂ ਕੀਤਾ, ਜਿਸ ਕਰਕੇ ਐੱਨ.ਐੱਚ.ਐੱਮ. ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸਦੇ ਸਿੱਟੇ ਵਜੋਂ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ 6 ਨਵੰਬਰ ਨੂੰ ਤਰਨ ਤਾਰਨ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ਼ ਪਰਚੇ ਵੰਡ ਕੇ ਪੰਜਾਬ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਸੰਦੀਪ ਕੌਰ ਅਤੇ ਗੁਲਸ਼ਨ ਸ਼ਰਮਾ ਨੇ ਗੱਲਬਾਤ ਦੌਰਾਨ ਕੀਤਾ ਗਿਆ | ਇਸ ਮੌਕੇ ਜਸਵੀਰ ਸਿੰਘ ਜ਼ਿਲ੍ਹਾ ਪ੍ਰਧਾਨ, ਮਨਦੀਪ ਸਿੰਘ ਜਨਰਲ ਸਕੱਤਰ, ਲਵਲੀਨ ਕੌਰ ਡੀ.ਪੀ.ਐੱਮ. ਤਰਨ ਤਾਰਨ, ਅਰੁਸ਼ ਭੱਲਾ ਤਰਨ ਤਾਰਨ ਕੋਆਰਡੀਨੇਟਰ, ਸੁਰਿੰਦਰ ਸਿੰਘ ਕੋਆਰਡੀਨੇਟਰ, ਵਿਸ਼ਾਲ ਕੁਮਾਰ ਬਲਾਕ ਅੰਕੜਾ ਸਹਾਇਕ, ਅਮਨਦੀਪ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹਿਰ ਵਿਚ ਵੱਖ-ਵੱਖ ਪਾਰਟੀਆਂ ਦੇ ਚੋਣ ਦਫ਼ਤਰ ਖੁੱਲ੍ਹਣ ਕਾਰਨ ਹੋ ਰਿਹਾ ਟ੍ਰੈਫਿਕ ਜਾਮ-ਦਿਓਲ <br/> ਅਗਲੀ ਖ਼ਬਰ ਧਰਮੀ ਫ਼ੌਜੀ ਬਲਦੇਵ ਸਿੰਘ ਭੁੱਚਰ ਵਲੋਂ 'ਸਿੱਖ ਧਰਮੀ ਫ਼ੌਜੀ ਐਸੋਸੀਏਸ਼ਨ' ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।