17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਤਰਨ ਤਾਰਨ ਸ਼ਹਿਰ 'ਚ ਧਰਨੇ, ਪ੍ਰਦਰਸ਼ਨਾਂ ਲਈ ਗਾਂਧੀ ਪਾਰਕ ਦੀ ਥਾਂ ਨਿਰਧਾਰਿਤ <br/>

ਅਜੀਤ ਡੈਸਕ 04-11-2025
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਹੁਕਮ ਜਾਰੀ ਕਰਕੇ ਤਰਨ ਤਾਰਨ ਸ਼ਹਿਰ 'ਚ ਧਰਨੇ/ਪ੍ਰਦਰਸ਼ਨਾਂ ਲਈ ਗਾਂਧੀ ਪਾਰਕ ਦਾ ਸਥਾਨ ਨਿਰਧਾਰਿਤ ਕਰ ਦਿੱਤਾ ਹੈ | ਇਸ ਥਾਂ ਉੱਪਰ ਵੀ 24 ਘੰਟੇ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਤੋਂ ਅਗੇਤੀ ਪ੍ਰਵਾਨਗੀ ਲੈ ਕੇ ਹੀ ਧਰਨਾ/ਪ੍ਰਦਰਸ਼ਨ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਬਿਨ੍ਹਾਂ ਸ਼ਹਿਰ ਵਿੱਚ ਕਿਸੇ ਵੀ ਹੋਰ ਥਾਂ 'ਤੇ ਧਰਨਾ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ | ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਹੁਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਪੂਰੇ ਜ਼ਿਲ੍ਹਾ ਤਰਨ ਤਾਰਨ 'ਚ ਚੋਣ ਜ਼ਾਬਤਾ ਲੱਗਾ ਹੋਇਆ ਹੈ | ਸ੍ਰੀ ਰਾਹੁਲ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਿਛਲੇ ਦਿਨਾਂ ਤੋਂ ਵੱਖ-ਵੱਖ ਸੰਗਠਨਾਂ, ਜਥੇਬੰਦੀਆਂ ਅਤੇ ਵਿਅਕਤੀਆਂ ਆਦਿ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੀਆਂ ਰਿਹਾਇਸ਼ਾਂ, ਸੜਕਾਂ, ਸਥਾਨਾਂ ਆਦਿ ਵਿਖੇ ਪ੍ਰਦਰਸ਼ਨ, ਵਿਰੋਧ ਪ੍ਰਦਰਸ਼ਨ, ਧਰਨੇ ਅਤੇ ਭੁੱਖ ਹੜਤਾਲਾਂ ਆਦਿ ਕੀਤੀਆਂ ਜਾ ਰਹੀਆਂ ਹਨ | ਅਜਿਹੇ ਪ੍ਰਦਰਸ਼ਨਾਂ ਜਾਂ ਵਿਰੋਧ ਪ੍ਰਦਰਸ਼ਨਾਂ ਨਾਲ ਜਿੱਥੇ ਆਮ ਲੋਕ, ਆਵਾਜਾਈ ਆਦਿ ਪ੍ਰਭਾਵਿਤ ਹੁੰਦੀ ਹੈ ਅਤੇ ਉੱਥੇ ਇਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਵੀ ਉਲੰਘਣਾ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪਰੋਕਤ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਸੰਗਠਨਾਂ ਜਥੇਬੰਦੀਆਂ ਆਦਿ ਨੂੰ ਸ਼ਾਂਤੀ ਪੂਰਵਕ ਪ੍ਰਦਰਸ਼ਨ, ਵਿਰੋਧ ਪ੍ਰਦਰਸ਼ਨ ਆਦਿ ਕਰਨ ਲਈ ਸਥਾਨ ਗਾਂਧੀ ਪਾਰਕ ਨੇੜੇ ਡਾਕ ਘਰ, ਤਰਨ ਤਾਰਨ ਨਿਰਧਾਰਿਤ ਕੀਤਾ ਗਿਆ ਹੈ | ਧਰਨਾ ਪ੍ਰਦਰਸ਼ਨ ਕਰਨ ਵਾਲੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਰਨ ਤਾਰਨ ਪਾਸੋਂ 24 ਘੰਟੇ ਪਹਿਲਾਂ ਅਗੇਤ ਪ੍ਰਵਾਨਗੀ ਪ੍ਰਾਪਤ ਕਰਨਾ ਯਕੀਨੀ ਬਣਾਉਣਗੇ |

ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਤੇ ਸ੍ਰੀ ਗੁਰੂ ਸਿੰਘ ਸਭਾ ਵਲੋਂ ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਦਾ ਇਜ਼ਹਾਰ ਅਗਲੀ ਖ਼ਬਰ ਟਰਾਂਸਪੋਰਟ ਸੇਵਾ ਸੁਸਾਇਟੀ ਦੇ ਕਰਮਚਾਰੀ ਨੇ ਭਿ੍ਸ਼ਟਾਚਾਰ ਦੀਆਂ ਹੱਦਾਂ ਟੱਪੀਆਂ ਖ਼ੁਦ ਹੀ ਚਲਾਨ 'ਤੇ ਸਿਵਲ ਜੱਜ ਦੀ ਨਕਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।