17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੇਂਦਰੀ ਮੰਤਰੀ ਬਿੱਟੂ ਨੇ ਭਾਜਪਾ ਉਮੀਦਵਾਰ ਸੰਧੂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 04-11-2025
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)-ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਕੀਤਾ ਤਰਨ ਤਾਰਨ ਸ਼ਹਿਰ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਭਾਰਤ ਸਰਕਾਰ ਵਿਚ ਰੇਲਵੇ ਵਿਭਾਗ ਦੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਅਧਿਕਾਰੀ ਰਵਨੀਤ ਸਿੰਘ ਬਿੱਟੂ ਨੇ ਤਰਨ ਤਾਰਨ ਸ਼ਹਿਰ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਸੀਨੀਅਰ ਲੀਡਰਸ਼ਿਪ ਅਧਿਕਾਰੀ ਮੌਜੂਦ ਰਹੇ | ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਸ਼ਹਿਰ ਦੀ ਵਾਰਡ ਨੰਬਰ 21 ਵਿਚ ਘਰ-ਘਰ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਕਾਲੇ ਪੰਜਿਆਂ ਤੋਂ ਛੁਡਵਾ ਕੇ ਸਾਫ਼-ਸੁਥਰੀ ਰਾਜਨੀਤੀ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਸੱਤਾ 'ਤੇ ਲਿਆਉਣ ਦੀ ਸਖ਼ਤ ਲੋੜ ਹੈ | ਉਨ੍ਹਾਂ ਕਿਹਾ ਕਿ ਅੱਜ ਦੂਸਰੇ ਸੂਬਿਆਂ ਦੇ ਲੋਕ ਭਾਜਪਾ ਦੇ ਰਾਜ ਨੂੰ ਮਾਣ ਰਹੇ ਹਨ ਤਾਂ ਹੀ ਲੋਕ ਵਾਰ-ਵਾਰ ਭਾਜਪਾ ਨੂੰ ਹੀ ਸੇਵਾ ਦਾ ਮੌਕਾ ਦੇ ਰਹੇ ਹਨ, ਪਰ ਪੰਜਾਬ ਵਿਚ ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਈ ਉਦਯੋਗ ਲਗਾਉਣ, ਵਿਕਾਸ ਨੂੰ ਸੁਰਜੀਤ ਕਰਨ ਜਾਂ ਕੇਂਦਰ ਦੀਆਂ ਸਕੀਮਾਂ ਨੂੰ ਜਨਤਾ ਤੱਕ ਪਹੁੰਚਾਉਣ ਦੀ ਗੱਲ ਕੀਤੀ ਜਾਂਦੀ ਹੈ ਤਾਂ ਪੰਜਾਬ ਵਿਚ ਬੈਠੇ ਖੇਤਰੀ ਪਾਰਟੀਆਂ ਦੇ ਨੇਤਾ ਲੋਕਾਂ ਨੂੰ ਗੁੰਮਰਾਹ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਪ੍ਰਤੀ ਗ਼ਲਤ ਅਫਵਾਹਾਂ ਫੈਲਾਅ ਕੇ ਹਰ ਵਾਰ ਪੰਜਾਬ ਦਾ ਨੁਕਸਾਨ ਕਰ ਦਿੰਦੇ ਹਨ | ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਦਾ ਮੁੱਢ ਬੰਨਣ ਲਈ ਸਾਨੂੰ ਸਰਹੱਦੀ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਜਿਤਾ ਕੇ ਨੀਂਹ ਪੱਥਰ ਰੱਖਣਾ ਹੋਵੇਗਾ | ਇਸ ਮੌਕੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਨਗਰੀ ਤਰਨ ਤਾਰਨ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਲਈ ਕੇਂਦਰ ਦੀ ਭਾਜਪਾ ਸਰਕਾਰ ਨਾਲ ਸਿੱਧਾ ਰਾਬਤਾ ਹੋਣਾ ਲਾਜਮੀ ਹੈ ਅਤੇ ਸਮੇਂ ਦੀ ਜ਼ਰੂਰਤ ਹੈ ਤਾਂ ਹੀ ਕਈ ਦਹਾਕਿਆਂ ਤੋਂ ਪਛਾੜਿਆ ਜਾ ਰਿਹਾ ਹਲਕਾ ਤਰਨ ਤਾਰਨ ਵਿਚ ਅਮਨ ਸ਼ਾਂਤੀ, ਉੱਨਤੀ, ਤਰੱਕੀ ਹੋ ਸਕਦੀ ਹੈ | ਇਸ ਮੌਕੇ ਸੀਨੀਅਰ ਅਧਿਕਾਰੀ ਮਨਜੀਤ ਸਿੰਘ ਰਾਏ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਾਪੂਈ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ ਢਾਬੇ ਵਾਲੇ, ਸਰਕਲ ਜਨਰਲ ਸਕੱਤਰ ਜਸਵਿੰਦਰ ਸਿੰਘ, ਸਬ ਸਰਕਲ ਇੰਚਾਰਜ ਕਾਰਤਿਕ ਚੋਪੜਾ, ਮੇਜਰ ਸਿੰਘ ਗਿੱਲ, ਅਮਨ ਸ਼ਰਮਾ, ਲੱਕੀ ਜੋਸ਼ੀ, ਅਮਨ ਅਰੋੜਾ, ਬਿਕਰਮ ਅਰੋੜਾ, ਮਾਸਟਰ ਬਲਦੇਵ ਸਿੰਘ ਮੰਡ, ਦਵਿੰਦਰ ਕੌਰ ਮੰਡ, ਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਰਾਮੇਸ਼ ਕਲਸੀ, ਪਰਮਜੀਤ ਲਾਲਕਾ, ਕਿਰਨਦੀਪ ਕੌਰ, ਵਿਕਰਮ ਵਿੱਕੀ ਤੋਂ ਇਲਾਵਾ ਸੈਂਕੜੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਵੇ ਮੰਨੂਵਾਦੀ ਧਿਰਾਂ ਦੇ ਸਮਾਜਿਕ ਬਾਈਕਾਟ ਦਾ ਐਲਾਨ- ਖਾਲੜਾ ਮਿਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।