15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਡਵੋਕੇਟ ਧਾਮੀ ਦੀ ਮੁੜ ਚੋਣ ਖ਼ਾਲਸਾ ਪੰਥ ਦੀ ਕੇਂਦਰੀ ਤਾਕਤਾਂ 'ਤੇ ਜਿੱਤ-ਸੁਖਬੀਰ <br/>

ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਨਾਲ ਬੀਬੀ ਸੁਖਵਿੰਦਰ ਕੌਰ ਰੰਧਾਵਾ | ਤਸਵੀਰ ਮਨਜੀਤ ਸਿੰਘ <br/> 04-11-2025
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਪੰਜਵੀਂ ਵਾਰ ਮੁੜ ਚੋਣ ਨੂੰ ਖਾਲਸਾ ਪੰਥ ਦੀ ਕੇਂਦਰੀ ਤਾਕਤਾਂ 'ਤੇ ਵੱਡੀ ਜਿੱਤ ਕਰਾਰ ਦਿੱਤਾ ਹੈ | ਇੱਥੇ ਪਾਰਟੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਆਗੂਆਂ ਨੇ ਕੇਂਦਰੀ ਏਜੰਸੀਆਂ ਨਾਲ ਰਲ ਕੇ ਆਪਣੀਆਂ ਕਠਪੁਤਲੀਆਂ ਰਾਹੀਂ ਸ਼੍ਰੋਮਣੀ ਕਮੇਟੀ 'ਤੇ ਕਬਜ਼ਾ ਕਰਨ ਦੇ ਸਿਰਤੋੜ ਯਤਨ ਕੀਤੇ | ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵਧਾਈ ਦਿੰਦਾ ਹਾਂ, ਜਿਹਨਾਂ ਨੇ ਇਸ ਸਾਜ਼ਿਸ਼ ਨੂੰ ਮਤਾ ਪਾਈ ਅਤੇ ਖਾਲਸਾ ਪੰਥ ਦੀ ਸੁਪਰ ਪਾਰਲੀਮੈਂਟ ਦੀਆਂ ਚੋਣਾਂ ਵਿਚ ਐਡਵੋਕੇਟ ਧਾਮੀ ਦੀ ਜਿੱਤ ਯਕੀਨੀ ਬਣਾਈ | ਇਸ ਤੋਂ ਪਹਿਲਾਂ ਪਿੰਡ ਚਾਹਲ ਵਿਚ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 'ਆਪ' ਸਰਕਾਰ ਦੇ ਰਾਜ ਵਿਚ ਪੰਜਾਬ ਵਿਚ ਪੂਰੀ ਤਰ੍ਹਾਂ ਕਾਨੂੰਨ ਹੀਣਤਾ ਬਣ ਗਈ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾਂ ਮਿਥ ਕੇ ਕਤਲ ਕੀਤੇ ਜਾ ਰਹੇ ਹਨ | ਭਾਵੇਂ ਜਗਰਾਓਾ ਵਿਚ ਕਬੱਡੀ ਖਿਡਾਰੀ ਦਾ ਕਤਲ ਹੋਵੇ ਜਾਂ ਫਿਰ ਬਟਾਲਾ ਵਿਚ ਗੈਂਗਸਟਰਾਂ ਵਲੋਂ ਨੌਜਵਾਨ ਦਾ ਕਤਲ | ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿਚ ਆਪਣੀ ਮਨਮਰਜ਼ੀ ਨਾਲ ਕਤਲਾਂ 'ਤੇ ਲੱਗੇ ਗੈਂਗਸਟਰਾਂ ਨੂੰ ਰੋਕਣ ਵਾਸਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਵਿਚ ਨਾਕਾਮ ਰਹੇ ਹਨ | ਬਾਦਲ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ | ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਖ਼ਤ ਮਿਹਨਤੀ ਮਜ਼ਹਬੀ ਭਾਈਚਾਰੇ ਦਾ ਅਪਮਾਨ ਕਰਨ ਦੀ ਵੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀਆਂ ਭਾਈਚਾਰੇ ਖਿਲਾਫ ਭੜਕਾਊ ਤੇ ਅਪਮਾਨ ਕਰਨ ਵਾਲੀਆਂ ਟਿੱਪਣੀਆਂ ਤੋਂ ਉਨ੍ਹਾਂ ਦੀ ਜਗੀਰਦਾਰੀ ਸੋਚ ਝਲਕਦੀ ਹੈ ਅਤੇ ਇਹ ਸਾਬਤ ਹੁੰਦਾ ਹੈ ਕਿ ਉਨ੍ਹਾਂ ਦੇ ਮਨ ਵਿਚ ਦਬੇ ਕੁਚਲਿਆਂ ਦਾ ਕੋਈ ਸਤਿਕਾਰ ਨਹੀਂ ਹੈ | ਉਹਨਾਂ ਕਿਹਾ ਕਿ ਅਕਾਲੀ ਦਲ ਇਹਨਾਂ ਜਾਤੀ ਸੂਚਕ ਟਿੱਪਣੀਆਂ ਦੀ ਨਿਖੇਧੀ ਕਰਦਾ ਹੈ ਤੇ ਮਜ਼ਹਬੀ ਭਾਈਚਾਰੇ ਨਾਲ ਇਕਜੁੱਟਤਾ ਪ੍ਰਗਟ ਕਰਦਾ ਹੈ | ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਕਲਾਸ, ਸੋਹਲ, ਝਬਾਲ ਖਾਮ ਤੇ ਝਬਾਲ ਪੁਖ਼ਤਾ ਸਮੇਤ ਅਨੇਕਾਂ ਪਿੰਡਾਂ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਿਕੰਦਰ ਸਿੰਘ ਮਲੂਕਾ, ਐਨ.ਕੇ ਸ਼ਰਮਾ, ਲਖਬੀਰ ਸਿੰਘ ਲੋਧੀਨੰਗਲ, ਡਾ. ਦਲਜੀਤ ਚੀਮਾ, ਸਤਨਾਮ ਸਿੰਘ ਰਾਹੀ, ਨਾਥ ਹਮੀਦੀ, ਸੁਰਜੀਤ ਸਿੰਘ ਗੜ੍ਹੀ ਅਤੇ

ਪਿਛਲੀ ਖ਼ਬਰ ਅਦਾਲਤ ਨੇ ਅਕਾਲੀ ਉਮੀਦਵਾਰ ਦੀ ਸਪੁੱਤਰੀ ਅਤੇ ਹੋਰਨਾਂ ਦੀ ਗਿ੍ਫ਼ਤਾਰੀ 'ਤੇ ਲਗਾਈ ਰੋਕ <br/> ਅਗਲੀ ਖ਼ਬਰ ਪਿੰਡ ਕੈਰੋਂਵਾਲ ਵਿਖੇ ਭਾਈ ਮਨਦੀਪ ਸਿੰਘ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।