15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਦਾਲਤ ਨੇ ਅਕਾਲੀ ਉਮੀਦਵਾਰ ਦੀ ਸਪੁੱਤਰੀ ਅਤੇ ਹੋਰਨਾਂ ਦੀ ਗਿ੍ਫ਼ਤਾਰੀ 'ਤੇ ਲਗਾਈ ਰੋਕ <br/>

ਅਜੀਤ ਡੈਸਕ 04-11-2025
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)- ਅਡੀਸ਼ਨਲ ਸ਼ੈਸ਼ਨ ਜੱਜ ਤਰਨ ਤਾਰਨ ਦੀ ਅਦਾਲਤ ਨੇ ਪਿਛਲੇ ਦਿਨੀਂ ਥਾਣਾ ਸਿਟੀ ਪੁਲਿਸ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਵਿਚ ਖੜੀ ਹੋਈ ਅਕਾਲੀ ਉਮੀਦਵਾਰ ਪਿੰ੍ਰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਸਪੁੱਤਰੀ ਕੰਚਨਪ੍ਰੀਤ ਕੌਰ ਅਤੇ ਉਸਦੇ ਬਾਕੀ ਸਾਥੀਆਂ ਦੇ ਵਿਰੁੱਧ ਦਰਜ ਹੋਏ ਪਰਚੇ ਵਿਚ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਵਲੋਂ ਪੇਸ਼ ਹੋਏ ਵਕੀਲ ਜੇ.ਐੱਸ.ਢਿੱਲੋਂ ਦੀ ਬਹਿਸ ਨਾਲ ਸਹਿਮਤ ਹੁੰਦੇ ਹੋਏ ਸਾਰਿਆਂ ਦੀ ਗਿ੍ਫ਼ਤਾਰੀ ਉਪਰ ਰੋਕ ਲਗਾਉਂਦਿਆਂ ਹੋਇਆ ਸੰਬੰਧਿਤ ਪੁਲਿਸ ਨੂੰ 12 ਨਵੰਬਰ ਨੂੰ ਰਿਕਾਰਡ ਪੇਸ਼ ਕਰਨ ਦੀ ਹਦਾਇਤ ਕੀਤੀ ਹੈ | ਵਰਨਣਯੋਗ ਹੈ ਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਮੁਕੱਦਮਾ ਨੰਬਰ 240/25 ਤਹਿਤ ਵੱਖ-ਵੱਖ ਧਰਾਵਾਂ ਤਹਿਤ ਪੁਲਿਸ ਨੇ ਅਕਾਲੀ ਉਮੀਦਵਾਰ ਦੀ ਸਪੁੱਤਰੀ ਕੰਚਨਪ੍ਰੀਤ ਕੌਰ ਅਤੇ ਹੋਰਨਾਂ ਵਿਰੁੱਧ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਅਤੇ ਤਰਨ ਤਾਰਨ ਦੇ ਐੱਸ.ਐੱਸ.ਪੀ. ਨੂੰ ਇਕ ਵੀਡੀਓ ਵਿਚ ਧਮਕੀ ਦੇਣ ਅਤੇ ਉਪ ਚੋਣ ਦੌਰਾਨ ਮਾਹੌਲ ਖਰਾਬ ਹੋਣ ਦਾ ਖਦਸ਼ਾ ਜਿਤਾਇਆ ਗਿਆ ਸੀ |

ਪਿਛਲੀ ਖ਼ਬਰ ਅੱਜ ਹੋਵੇਗਾ ਮ੍ਰਿਤਕ ਮਲਕੀਤ ਸਿੰਘ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਐਡਵੋਕੇਟ ਧਾਮੀ ਦੀ ਮੁੜ ਚੋਣ ਖ਼ਾਲਸਾ ਪੰਥ ਦੀ ਕੇਂਦਰੀ ਤਾਕਤਾਂ 'ਤੇ ਜਿੱਤ-ਸੁਖਬੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।