ਪੱਟੀ, 5 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿਖਿਆਂ ਸੰਸਥਾਵਾਂ ਅਧੀਨ ਚੱਲ ਰਹੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦ ਦਾ ਗਾਇਨ ਕੀਤਾ | ਉਪਰੰਤ ਵਿਦਿਆਰਥੀਆਂ ਵਲੋ ਸ੍ਰੀ ਗੁਰੁ ਨਾਨਕ ਦੇਵ ਜੀ ਨਾਲ ਸਬੰਧਿਤ ਸਾਖੀਆਂ ਵੀ ਸਾਂਝੀਆ ਕੀਤੀਆ ਗਈਆ | ਇਸ ਮੌਕੇ ਸਕੂਲ ਅਧਿਆਪਕਾਂ ਨੇ ਵੀ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਅਵਤਾਰ ਧਾਰਨ ਦਿਵਸ ਤੋਂ ਲੈ ਕੇ ਬਾਲ ਅਵਸਥਾ ਵਿਚ ਰਚੇ ਵੱਖ-ਵੱਖ ਕੌਤਕ ਅਤੇ ਚਾਰਾ ਦਿਸ਼ਾਵਾਂ ਵਿਚ ਕੀਤੀਆਂ ਚਾਰ ਉਦਾਸੀਆਂ ਬਾਰੇ ਜਾਣ ਕਰਵਾਇਆ | ਇਸ ਪਵਿੱਤਰ ਦਿਹਾੜੇ ਮੌਕੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਐੱਮ.ਡੀ ਕਮ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਅਤੇ ਸਤਿਅਮ ਭਾਰਦਵਾਜ ਅਤੇ ਮੈਡਮ ਸ਼ੁਭੀ ਭਾਰਦਵਾਜ ਨੇ ਵੀ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਇਹ ਸੰਦੇਸ਼ ਦਿੱਤਾ ਕਿ ਸਾਡਾ ਸਭ ਦਾ ਇਹ ਫਰਜ ਬਣਦਾ ਹੈ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਉੱਪਰ ਚੱਲੀਏ ਅਤੇ ਜਾਤਪਾਤ ਅਤੇ ਧਰਮ-ਮਜਹਬ ਤੋਂ ਉੱਪਰ ਉੱਠ ਕੇ ਮਾਨਵਤਾ ਦੀ ਖਾਤਰ ਸਮਾਜ ਵਿਚ ਆਪਣਾ ਯੋਗਦਾਨ ਪਾਈਏ | ਇਸ ਮੌਕੇ ਮੈਡਮ ਕਿ੍ਸ਼ਨਾ ਕੁਮਾਰੀ, ਵਾਇਸ ਪਿ੍ੰਸੀਪਲ ਸੋਨੀਆ ਸ਼ਰਮਾ ਪ੍ਰਬੰਧਕ ਨਰਿੰਦਰ ਸਿੰਘ, ਅਮਨਪ੍ਰੀਤ ਕੌਰ, ਮਨਿੰਦਰ ਕੌਰ, ਮੰਜੂ ਬਾਲਾ, ਦਲਜੀਤ ਸਿੰਘ ਤੇ ਹੋਰ ਸਟਾਫ ਮੈਂਬਰ ਅਤੇ ਬੱਚਿਆਂ ਦੇ ਮਾਤਾ ਪਿਤਾ ਵੀ ਸ਼ਾਮਿਲ ਸਨ |