23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਤੇ ਖ਼ਰਚਾ ਅਬਜ਼ਰਵਰ ਵਲੋਂ ਨੋਡਲ ਅਫ਼ਸਰਾਂ ਨਾਲ ਮੀਟਿੰਗ

ਅਜੀਤ ਡੈਸਕ 06-11-2025
ਤਰਨ ਤਾਰਨ, 5 ਨਵੰਬਰ (ਪਰਮਜੀਤ ਜੋਸ਼ੀ)-ਜ਼ਿਮਨੀ ਚੋਣ ਤਰਨ ਤਾਰਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ, ਪੁਲਿਸ ਅਬਜ਼ਰਵਰ ਸ਼ਾਇਨੀ ਐੱਸ. ਤੇ ਖ਼ਰਚਾ ਅਬਜ਼ਰਵਰ ਮਨਜ਼ਰੁਲ ਹਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਮਨੀ ਚੋਣ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ.ਐੱਸ.ਪੀ. ਡਾ. ਰਵਜੋਤ ਕੌਰ ਗਰੇਵਾਲ, ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐੱਮ. ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਕਰਨਵੀਰ ਸਿੰਘ, ਡਾ. ਅਮਨਦੀਪ ਸਿੰਘ, ਚੋਣ ਤਹਿਸੀਲਦਾਰ ਅਰਮਿੰਦਰਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅਬਜ਼ਰਵਰਾਂ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਚੋਣ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ 114 ਪੋਲਿੰਗ ਸਟੇਸ਼ਨ ਸਥਾਨਾਂ 'ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ 60 ਅਤੇ ਪੇਂਡੂ 163) ਹੈ | ਉਨ੍ਹਾਂ ਦੱਸਿਆ ਕਿ 11 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ | ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਾਂ ਪੂਰੀ ਤਰ੍ਹਾਂ ਅਮਨ-ਸ਼ਾਂਤੀ ਅਤੇ ਅਜ਼ਾਦਦਾਨਾਂ ਮਹੌਲ ਵਿਚ ਨੇਪਰੇ ਚਾੜੀਆਂ ਜਾਣਗੀਆਂ, ਇਸ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਾਇਨੀ ਐੱਸ.ਨੇ ਵੀ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਪੂਰੀ ਚੌਕਸੀ ਵਰਤਣ ਦੀਆਂ ਹਦਾਇਤਾਂ ਦਿੱਤੀਆਂ |
ਪਿਛਲੀ ਖ਼ਬਰ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਤੋਂ ਤਰਨ ਤਾਰਨ ਪਹੁੰਚਿਆ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸਕੂਲ 'ਚ ਮਨਾਇਆ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।