23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਨੂੰ ਤਲਬ ਨਾ ਕਰਨ ਦੀ ਅਪੀਲ

ਅਜੀਤ ਡੈਸਕ 06-11-2025
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀ. ਆਗੂ ਸਵ. ਬੂਟਾ ਸਿੰਘ ਦੇ ਬਾਰੇ ਭਾਸ਼ਣ ਦੇਣ ਦੇ ਮਾਮਲੇ ਵਿਚ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਨੂੰ ਚੰਡੀਗੜ੍ਹ ਵਿਖੇ ਤਲਬ ਕੀਤਾ ਸੀ | ਇਸ ਸੰਬੰਧ ਵਿਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਤਰਨ ਤਾਰਨ ਵਿਖੇ 11 ਨਵੰਬਰ ਨੂੰ ਚੋਣਾਂ ਹੋ ਰਹੀਆਂ ਹਨ ਅਤੇ ਇਸ ਸੰਬੰਧ ਵਿਚ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਅਤੇ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਤਰਨ ਤਾਰਨ ਚੋਣ ਡਿਊਟੀਆਂ ਵਿਚ ਸਰਗਰਮੀ ਨਾਲ ਸ਼ਾਮਿਲ ਹਨ | ਇਨ੍ਹਾਂ ਚੋਣਾਂ ਦੌਰਾਨ ਇਨ੍ਹਾਂ ਅਧਿਕਾਰੀਆਂ ਨੂੰ ਤਲ੍ਹਬ ਕਰਨ ਨਾਲ ਚੋਣ ਦੇ ਸੰਚਾਲਨ ਵਿਚ ਵਿਘਨ ਪਵੇਗਾ ਅਤੇ ਚੋਣਾਂ 'ਤੇ ਅਣਉਚਿਤ ਪ੍ਰਭਾਵ ਪੈ ਸਕਦਾ ਹੈ | ਉਨ੍ਹਾਂ ਨੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨੂੰ ਬੇਨਤੀ ਕੀਤੀ ਕਿ ਉਪਰੋਕਤ ਅਧਿਕਾਰੀਆਂ ਨੂੰ ਤਲਬ ਕਰਨ ਵਾਲਾ ਪੱਤਰ ਇਸ ਦਫ਼ਤਰ ਨੂੰ ਸੂਚਿਤ ਕਰਕੇ ਵਾਪਸ ਲਿਆ ਜਾਵੇ |
ਪਿਛਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਬੀਜ ਵੰਡਿਆ ਅਗਲੀ ਖ਼ਬਰ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਤੋਂ ਤਰਨ ਤਾਰਨ ਪਹੁੰਚਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।