23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਰੋਸ ਰੈਲੀ 8 ਨੂੰ

ਅਜੀਤ ਡੈਸਕ 06-11-2025
ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਮਿਤੀ 8 ਨਵੰਬਰ ਨੂੰ ਤਰਨ ਤਾਰਨ ਵਿਖੇ ਮਹਾਂ ਰੋਸ ਰੈਲੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦੇ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ, ਜਿਸ ਕਾਰਨ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕ ਆਪਣਾ ਰੋਸ ਜਾਹਿਰ ਕਰਨ ਲਈ ਪਰਿਵਾਰਾਂ ਸਮੇਤ 8 ਨਵੰਬਰ ਨੂੰ ਤਰਨ ਤਾਰਨ ਵਿਖੇ ਇਕੱਠਾ ਹੋਣਗੇ | ਇਸ ਮੌਕੇ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਨੇ ਦੱਸਿਆ ਕੰਪਿਊਟਰ ਅਧਿਆਪਕ ਪਿਛਲੇ 20 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਸੇਵਾ ਨਿਭਾਅ ਰਹੇ ਹਨ | 2011 ਵਿਚ ਰਾਜਪਾਲ ਦੇ ਹੁਕਮਾਂ ਅਨੁਸਾਰ ਰੈਗੂਲਰ ਹੋਣ ਦੇ ਬਾਵਜੂਦ ਅੱਜ ਤੱਕ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਮੁਲਾਜ਼ਮਾਂ ਵਾਲਾ ਕੋਈ ਲਾਭ ਨਹੀਂ ਮਿਲਿਆ | ੲਸ ਮੌਕੇ ਕਰਨਜੀਤ ਸਿੰਘ, ਹਰਚੰਦ ਸਿੰਘ, ਗੁਰਪ੍ਰੀਤ ਸਿੰਘ ਸੁੱਗਾ, ਪਰਵਿੰਦਰ ਸਿੰਘ ਮੁੰਡਾ ਪਿੰਡ, ਪਵਨ ਕੁਮਾਰ, ਪਰਮਜੀਤ ਸਿੰਘ, ਸਰੂਪ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਰਚਾ ਅਬਜ਼ਰਵਰ ਮਨਜ਼ਰੁਲ ਹਸਨ ਨੇ ਰਾਤ ਸਮੇਂ ਐੱਸ.ਐੱਸ.ਟੀ. ਟੀਮਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਅਕਾਲੀ-ਕਾਂਗਰਸ ਨੇ ਖ਼ਜ਼ਾਨਾ ਖਾਲੀ ਕੀਤਾ, 'ਆਪ' ਸਰਕਾਰ ਨੇ 3 ਸਾਲਾਂ 'ਚ ਮਾਲੀਆ ਵਧਾਇਆ- ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।