23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਖ਼ਰਚਾ ਅਬਜ਼ਰਵਰ ਮਨਜ਼ਰੁਲ ਹਸਨ ਨੇ ਰਾਤ ਸਮੇਂ ਐੱਸ.ਐੱਸ.ਟੀ. ਟੀਮਾਂ ਦੀ ਕੀਤੀ ਚੈਕਿੰਗ

ਅਜੀਤ ਡੈਸਕ 06-11-2025
ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਖ਼ਰਚਾ ਅਬਜ਼ਰਵਰ ਮਨਜ਼ਰੁਲ ਹਸਨ ਵਲੋਂ ਜ਼ਿਲ੍ਹੇ ਵਿਚ ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਤਾਇਨਾਤ ਐੱਸ.ਐੱਸ.ਟੀ. (ਸਟੈਟਿਕ ਸਰਵੇਲੈਂਸ ਟੀਮਾਂ) ਦੀ ਬੀਤੀ ਰਾਤ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇਖਿਆ ਕਿ ਐੱਸ.ਐੱਸ.ਟੀ. ਟੀਮਾਂ ਵਲੋਂ ਰਾਤ ਸਮੇਂ ਵੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ | ਉਨ੍ਹਾਂ ਨੇ ਸਟੈਟਿਕ ਸਰਵੇਲੈਂਸ ਟੀਮਾਂ ਵਲੋਂ ਕੀਤੇ ਜਾ ਰਹੇ ਸੁਚੇਤ ਤੇ ਪ੍ਰਭਾਵਸ਼ਾਲੀ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਟੀਮ ਮੈਂਬਰਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀ ਚੈਕਿੰਗ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਪੇਸ਼ਾਵਰਾਨਾ ਤਰੀਕੇ ਨਾਲ ਕੀਤੀ ਜਾਵੇ | ਉਨ੍ਹਾਂ ਨੇ ਚੋਣ ਕਮਿਸ਼ਨ ਆਫ਼ ਇੰਡੀਆ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ |
ਪਿਛਲੀ ਖ਼ਬਰ ਕਸਬਾ ਵਲਟੋਹਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਰੋਸ ਰੈਲੀ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।