ਤਰਨ ਤਾਰਨ, 5 ਨਵੰਬਰ (ਪਰਮਜੀਤ ਜੋਸ਼ੀ)-ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੀ ਪ੍ਰੇਰਨਾ ਸਦਕਾ ਪਿੰਡ ਪੰਡੋਰੀ ਹਸਨ ਦੇ ਸਾਬਕਾ ਸਰਪੰਚ ਰਛਪਾਲ ਸਿੰਘ, ਕੁਲਵਿੰਦਰ ਸਿੰਘ ਫ਼ੌਜੀ, ਗੁਰਿਆਮ ਸਿੰਘ ਆਪਣੇ ਹੋਰ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪੁੱਜੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਰਾਜਵਿੰਦਰ ਸਿੰਘ ਖ਼ਾਲਸਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਾਬਕਾ ਸਰਪੰਚ ਰਛਪਾਲ ਸਿੰਘ ਅਤੇ ਹੋਰਨਾਂ ਨੂੰ ਅਕਾਲੀ ਦਲ ਵਿਚ ਸ਼ਾਮਿਲ ਕੀਤਾ | ਇਸ ਮੌਕੇ ਬੋਲਦਿਆਂ ਰਾਜਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਇਸ ਜ਼ਿਮਨੀ ਚੋਣ ਵਿਚ ਲੋਕਾਂ ਦਾ ਝੁਕਾਅ ਸ਼ੋ੍ਰਮਣੀ ਅਕਾਲੀ ਦਲ ਵੱਲ ਹੈ ਅਤੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਇਸ ਚੋਣ ਨੂੰ ਵੱਡੀ ਲੀਡ ਨਾਲ ਜਿੱਤ ਰਹੇ ਹਨ | ਜਿਸ ਕਾਰਨ ਵਿਰੋਧੀਆਂ ਦੇ ਚਿਹਰੇ ਮੁਰਝਾਏ ਹੋਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਹਲਕਾ ਤਰਨ ਤਾਰਨ ਦੇ ਲੋਕ ਇਸ ਚੋਣ ਵਿਚ ਉਨ੍ਹਾਂ ਨੂੰ ਵੋਟ ਨਾ ਪਾ ਕੇ ਉਨ੍ਹਾਂ ਵਲੋਂ ਲਾਰੇ ਲੱਪੇ ਦੀ ਕੀਤੀ ਜਾਂਦੀ ਰਾਜਨੀਤੀ ਦਾ ਸਬਕ ਸਿਖਾਉਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਭਲੇ ਲਈ ਤਾਂ ਕੀ ਕਰਨਾ, ਉਹ ਆਪਸ ਵਿਚ ਹੀ ਉਲਝੇ ਹੋਏ ਹਨ | ਇਥੋਂ ਤੱਕ ਕਿ ਇਨ੍ਹਾਂ ਦੇ ਆਗੂ ਦਲਿਤ ਵਿਰੋਧੀ ਬਿਆਨ ਦੇ ਕੇ ਆਪਣੀ ਮਾਨਸਿਕਤਾ ਜਾਹਿਰ ਕਰ ਚੁੱਕੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 11 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਵੋਟ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ | ਇਸ ਮੌਕੇ ਸਾਬਕਾ ਚੇਅ. ਗੁਰਸੇਵਕ ਸਿੰਘ, ਮੁਖਵਿੰਦਰ ਸਿੰਘ ਬਾਊ ਸਾਬਕਾ ਸਰਪੰਚ, ਕੰਵਲਜੀਤ ਸਿੰਘ ਸਾਬਕਾ ਸਰਪੰਚ ਪੰਡੋਰੀ ਰਮਾਣਾ, ਸੁਖਵੰਤ ਸਿੰਘ, ਗੁਰਮੀਤ ਸਿੰਘ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ ਫੌਜੀ, ਕੰਵਲ ਸਰਪੰਚ, ਸੁੱਖਾ ਸਿੰਘ ਆਦਿ ਹਾਜ਼ਰ ਸਨ |