24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰੂ ਅਮਰਦਾਸ ਸਕੂਲ ਭਲਾਈਪੁਰ ਵਿਖੇ ਧਾਰਮਿਕ ਸਮਾਗਮ

ਅਜੀਤ ਡੈਸਕ 06-11-2025
ਮੀਆਂਵਿੰਡ, 5 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਡੋਗਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਅਰੰਭਤਾ ਸੰਗਤ ਰੂਪ ਵਿਚ ਇਲਾਹੀ ਬਾਣੀ ਦਾ ਜਾਪ ਤੇ ਸ਼ਬਦ ਗਾਇਨ ਨਾਲ ਹੋਈ | ਉਪਰੰਤ ਗੁਰੂ ਜੀ ਦੇ ਜੀਵਨ ਨਾਲ ਸੰਬੰਧਤ ਭਾਸ਼ਣ, ਕਵਿਤਾ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮੈਡਮ ਜਗਪ੍ਰੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਜਗਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ ਤੋਂ ਜਾਣੂ ਕਰਵਾਇਆ ਤੇ ਸੁਨੇਹਾ ਲਾਇਆ ਕਿ ਸਾਨੂੰ ਗੁਰੂ ਜੀ ਦੀਆਂ ਦਿੱਤੀਆਂ ਸਿੱਖਿਆਵਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਖਡੂਰ ਸਾਹਿਬ ਪੁੱਜਣ 'ਤੇ ਸਵਾਗਤ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।