24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਖਡੂਰ ਸਾਹਿਬ ਪੁੱਜਣ 'ਤੇ ਸਵਾਗਤ

ਅਜੀਤ ਡੈਸਕ 06-11-2025
ਖਡੂਰ ਸਾਹਿਬ, 5 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਮਨਾਈ ਜਾ ਰਹੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਅਰੰਭ ਹੋਇਆ ਨਗਰ ਕੀਰਤਨ ਜਿਵੇਂ ਹੀ ਅੱਜ ਖਡੂਰ ਸਾਹਿਬ ਵਿਖੇ ਪੁੱਜਾ ਤਾਂ ਸੰਗਤਾਂ 'ਚ ਭਾਰੀ ਉਤਸ਼ਾਹ ਸੀ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਅਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪੰਜ ਪਿਆਰਿਆਂ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਐੱਸ.ਜੀ.ਪੀ.ਸੀ ਤੇ ਬਲਵਿੰਦਰ ਸਿੰਘ ਮੈਂਬਰ ਐੱਸ.ਜੀ.ਪੀ.ਸੀ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਵਿਚ ਸ਼ਾਮਿਲ ਹੋਏ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਵਲੋਂ ਗੱਜਣ ਸਿੰਘ ਸਕੱਤਰ, ਪਰਮਜੀਤ ਸਿੰਘ ਬਾਣੀਆਂ ਮੈਨੇਜਰ, ਨਰਿੰਦਰ ਸਿੰਘ ਸੀਨੀ ਮੀਤ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਝੂਠੇ ਵਾਅਦਿਆਂ ਦਾ ਭਾਂਡਾ ਭੱਜ ਚੁੱਕਾ ਹੈ-ਵਿਜੇ ਸਾਂਪਲਾ ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਭਲਾਈਪੁਰ ਵਿਖੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।