24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਯੂਥ ਅਕਾਲੀ ਦਲ ਵਲੋਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਇਆ 'ਦਸਤਾਰਾਂ ਦਾ ਲੰਗਰ'

ਕਰਵਾਏ ਗਏ ਦਸਤਾਰ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਬੱਚੇ ਅਤੇ ਉਨ੍ਹਾਂ ਨਾਲ ਪ੍ਰਬੰਧਕ | ਤਸਵੀਰ:ਮਨਜੀਤ ਸਿੰਘ <br/> 06-11-2025
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਅੱਜ ਯੂਥ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ 'ਦਸਤਾਰਾਂ ਦਾ ਲੰਗਰ' ਲਗਾਇਆ ਗਿਆ | ਇਸ ਕੈਂਪ ਵਿਚ 500 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਨੇ ਸ਼ਿਰਕਤ ਕਰਦਿਆਂ ਸ਼ਾਨ ਨਾਲ ਦਸਤਾਰਾਂ ਸਜਾਈਆਂ | ਇਸ ਮੌਕੇ 'ਤੇ ਦਸਤਾਰ ਬੰਨ੍ਹਣ ਦੇ ਮਾਹਿਰਾਂ ਨੇ ਨੌਜਵਾਨਾਂ ਨੂੰ ਸਿੱਖੀ ਅਨੁਸਾਰ ਦਸਤਾਰ ਬੰਨ੍ਹਣ ਦੇ ਤਰੀਕੇ ਸਿਖਾਏ ਅਤੇ ਦਸਤਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸਰਬਜੀਤ ਸਿੰਘ ਝਿੰਜਰ ਨੇ ਇਸ ਮੌਕੇ ਕਿਹਾ ਕਿ 'ਮੇਰੀ ਦਸਤਾਰ ਮੇਰੀ ਸ਼ਾਨ' ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਸਿੱਖੀ ਦੇ ਅਸਲ ਜਜ਼ਬੇ ਨੂੰ ਜਗਾਉਣ ਦਾ ਉਪਰਾਲਾ ਹੈ | ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਵੀ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਯੂਥ ਅਕਾਲੀ ਦਲ ਵਲੋਂ ਸਿੱਖ ਨੌਜਵਾਨਾਂ ਨੂੰ ਦਸਤਾਰ ਅਤੇ ਸਿੱਖੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ | ਬੀਬੀ ਰੰਧਾਵਾ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਵਿਚ ਸਿੱਖੀ ਪ੍ਰਤੀ ਸ਼ਰਧਾ ਅਤੇ ਮਾਣ ਦਾ ਜਜ਼ਬਾ ਜਗਾਉਂਦੇ ਹਨ | ਇਸ ਮੌਕੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ, ਜਨਰਲ ਸਕੱਤਰ ਯੂਥ ਅਕਾਲੀ ਦਲ ਆਕਾਸ਼ਦੀਪ ਸਿੰਘ ਮਿੱਡੂ ਖੇੜਾ, ਪ੍ਰਭਜੋਤ ਸਿੰਘ ਧਾਲੀਵਾਲ, ਮਨਜੀਤ ਸਿੰਘ ਮਲਕਪੁਰ, ਜਗਜੀਤ ਸਿੰਘ ਜੱਗੀ ਚੋਲਾ, ਗੁਰਦੀਪ ਚੱਕ, ਹਰਿੰਦਰ ਸਿੰਘ ਸੈਣੀ, ਗੁਰਪ੍ਰੀਤ ਸਿੰਘ ਚਹਿਲ, ਦਵਿੰਦਰ ਸਿੰਘ ਸਿੱਧੂ, ਸੋਨੂ ਲੰਗਾਹ, ਗੁਰਜੀਤ ਸਿੰਘ ਬਿਜਲੀਵਾਲ, ਚਿੱਤਵੀਰ ਸਿੰਘ ਜੀਰਾ, ਸੁਖਜੀਤ ਸਿੰਘ ਮਾਹਲਾ, ਲਖਵਿੰਦਰ ਸਿੰਘ ਗਾਬੜੀਆ, ਜਿੰਮੀਵਾਲੀਆ, ਅਮਨਦੀਪ ਸਿੰਘ ਘੱਗਾ, ਰਾਜਵਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ 'ਯੂ-ਟਰਨ' ਅਗਲੀ ਖ਼ਬਰ ਮੁੱਖ ਮੰਤਰੀ ਦੇ ਝੂਠੇ ਵਾਅਦਿਆਂ ਦਾ ਭਾਂਡਾ ਭੱਜ ਚੁੱਕਾ ਹੈ-ਵਿਜੇ ਸਾਂਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।