24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮਾਤਾ ਸਾਹਿਬ ਕੌਰ ਸਕੂਲ ਭਰੋਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਫਤਿਆਬਾਦ, 5 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਗੁਰਬਾਣੀ ਦੇ ਸ਼ੁੱਧ ਜਾਪ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਬੜੀ ਇਕਾਗਰਤਾ ਨਾਲ ਮੂਲ ਮੰਤਰ, ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕੀਤੇ | ਸਕੂਲ ਦੀ ਮੈਨੇਜ਼ਮੈਂਟ ਕਮੇਟੀ ਦੇ ਅਹੁਦੇਦਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਜਿਨ੍ਹਾਂ ਵਿਚ ਮੈਨੇਜ਼ਮੈਂਟ ਡਾਇਰੈਕਟਰ ਤਜਿੰਦਰ ਸਿੰਘ, ਪ੍ਰਬੰਧਕ ਸੁਖਵਿੰਦਰ ਕੌਰ, ਸੈਕਟਰੀ ਬਨਵੀਰ ਸਿੰਘ, ਰਮਨਦੀਪ ਕੌਰ, ਸੰਗੀਤ ਕੌਰ ਅਤੇ ਪਿ੍ੰਸੀਪਲ ਮੈਡਮ ਨਵਜੋਤੀ ਜੀ ਸਮੇਤ ਸਮੂਹ ਸਟਾਫ਼ ਸ਼ਾਮਿਲ ਸੀ | ਆਪਣੇ ਸੰਬੋਧਨ ਵਿਚ ਮੈਨੇਜ਼ਮੈਂਟ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਕਾਂਗਰਸ ਦੀ ਮਜ਼ਬੂਤੀ ਵੇਖ ਬੁਖਲਾਹਟ 'ਚ ਸੌੜੀ ਰਾਜਨੀਤੀ ਕਰ ਰਹੀਆਂ ਵਿਰੋਧੀ ਪਾਰਟੀਆਂ- ਰਾਜਬੀਰ ਭੁੱਲਰ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ 'ਯੂ-ਟਰਨ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।