24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕਾਂਗਰਸ ਦੀ ਮਜ਼ਬੂਤੀ ਵੇਖ ਬੁਖਲਾਹਟ 'ਚ ਸੌੜੀ ਰਾਜਨੀਤੀ ਕਰ ਰਹੀਆਂ ਵਿਰੋਧੀ ਪਾਰਟੀਆਂ- ਰਾਜਬੀਰ ਭੁੱਲਰ

ਅਜੀਤ ਡੈਸਕ 06-11-2025
ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਕਾਂਗਰਸ ਪਾਰਟੀ ਨੇ ਹਮੇਸ਼ਾਂ ਜਾਤੀ ਅਤੇ ਧਰਮ ਤੋਂ ਉੱਪਰ ਉੱਠ ਕੇ ਹਰੇਕ ਵਰਗ ਦਾ ਪੂਰਾ ਮਾਣ ਸਤਿਕਾਰ ਕੀਤਾ, ਜਿਸ ਦੀ ਉਦਾਹਰਨ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਬਾਰੇ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਗਲਤ ਢੰਗ ਨਾਲ ਪੇਸ਼ ਕਰਕੇ ਵਿਰੋਧੀ ਪਾਰਟੀਆਂ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਹੋ ਰਹੀ ਮਜ਼ਬੂਤੀ ਤੋਂ ਬੁਖਲਾਹਟ ਵਿਚ ਆ ਕੇ ਸੌੜੀ ਰਾਜਨੀਤੀ ਕਰ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਥੇ ਸੂਝਵਾਨ ਨੇਤਾ ਹਨ, ਉੱਥੇ ਨੌਜਵਾਨਾਂ ਦੀ ਪਹਿਲੀ ਪਸੰਦ ਹੋਣ ਦੇ ਨਾਲ ਨਾਲ ਹਰੇਕ ਵਰਗ ਦੇ ਚਹੇਤੇ ਆਗੂ ਹਨ | ਇਸ ਗੱਲ ਵਿਚ ਵੀ ਕੋਈ ਸ਼ੱਕ ਨਹੀਂ ਕਿ ਰਾਜਾ ਵੜਿੰਗ ਦਲਿਤ ਭਾਈਚਾਰੇ ਦਾ ਕਿੰਨਾ ਮਾਨ ਸਨਮਾਨ ਕਰਦੇ ਹਨ, ਕਿਉਂਕਿ ਜਿੱਥੇ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਉੱਥੇ ਰਾਜਾ ਵੜਿੰਗ ਵਲੋਂ ਦਲਿਤ ਭਾਈਚਾਰੇ ਨੂੰ ਖਾਸ ਅਹਿਮੀਅਤ ਅਤੇ ਤਵੱਜੋਂ ਦਿੱਤੀ ਜਾਂਦੀ ਹੈ | ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹਰੇਕ ਵਰਕਰ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਨ ਵਾਲੇ ਆਗੂ ਹਨ ਅਤੇ ਉਨ੍ਹਾਂ ਦੇ ਦਿਲ ਵਿਚ ਕਿਸੇ ਪ੍ਰਤੀ ਕੋਈ ਨਫ਼ਰਤ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨੀਵਾਂ ਦਿਖਾਉਣਾ ਚਾਹੁੰਦੇ ਹਨ, ਪਰ ਵਿਰੋਧੀ ਪਾਰਟੀਆਂ ਜਿਨ੍ਹਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਲੋਂ ਨਫ਼ਰਤ ਫੈਲਾਉਣ ਲਈ ਅਜਿਹੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹਨ, ਪਰ ਲੋਕ ਇਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ | | ਇਸ ਮੌਕੇ ਅਵਤਾਰ ਸਿੰਘ, ਸੁਖਜੀਤ ਸਿੰਘ, ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਸੰਜੀਵ ਕੁਮਾਰ ਡਿੰਪੀ ਮਹੰਤ, ਤਰਸੇਮ ਸਿੰਘ, ਖਜਾਨ ਸਿੰਘ, ਬੌਬੀ ਤਖਤੂਚੱਕ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ ਵਾਲੇ, ਬਾਊ ਤਰਸੇਮ ਲਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਨ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਤੇ ਸਸ਼ਕਤੀਕਰਨ ਲਈ ਕਦਮ ਚੁੱਕੇ- ਅਮਨਦੀਪ ਅਰੋੜਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਭਰੋਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।