ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਪ੍ਰਧਾਨ ਅਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਔਰਤਾਂ ਸਭ ਤੋਂ ਨਿਰਣਾਇਕ ਭੂਮਿਕਾ ਨਿਭਾਉਣਗੀਆਂ | ਉਨ੍ਹਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਔਰਤਾਂ ਦੀ ਭਲਾਈ, ਸਸ਼ਕਤੀਕਰਨ ਅਤੇ ਆਰਥਿਕ ਆਜ਼ਾਦੀ ਲਈ ਕੀਤੇ ਗਏ ਇਤਿਹਾਸਕ ਕੰਮਾਂ 'ਤੇ ਚਾਨਣਾ ਪਾਇਆ | ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਦੇ ਅਧੀਨ ਪੰਜਾਬ ਵਿੱ ਔਰਤਾਂ ਦੀ ਸੁਰੱਖਿਆ ਅਤੇ ਮਾਣ ਲਈ ਬੇਮਿਸਾਲ ਪਹਿਲਕਦਮੀਆਂ ਵੇਖੀਆਂ ਗਈਆਂ ਹਨ | ਔਰਤਾਂ ਨੂੰ ਮੁਫ਼ਤ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਵਾਲੇ ਮੁਹੱਲਾ ਕਲੀਨਿਕਾਂ ਤੋਂ ਲੈ ਕੇ, ਕੁੜੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਲੇ ਵਿਸ਼ਵ ਪੱਧਰੀ ਸਰਕਾਰੀ ਸਕੂਲਾਂ ਤੱਕ 'ਆਪ' ਸਰਕਾਰ ਨੇ ਹਰ ਕਦਮ 'ਤੇ ਔਰਤਾਂ ਨੂੰ ਤਰਜੀਹ ਦਿੱਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਔਰਤ ਸੁਰੱਖਿਅਤ ਸਸ਼ਕਤ ਮਹਿਸੂਸ ਕਰਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਲਗਪਗ 90 ਪ੍ਰਤੀਸ਼ਤ ਘਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ, ਜਿਸ ਨਾਲ ਲੱਖਾਂ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਨੂੰ ਵਿੱਤੀ ਰਾਹਤ ਮਿਲੀ ਹੈ |