24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪਿੰਡ ਮੱਤੇਵਾਲ ਵਿਖੇ ਭਾਈ ਮਨਦੀਪ ਸਿੰਘ ਦੇ ਹੱਕ 'ਚ ਚੋਣ ਮੀਟਿੰਗ

ਅਜੀਤ ਡੈਸਕ 06-11-2025
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)-ਜ਼ਿਮਨੀ ਚੋਣ ਲਈ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਪਿੰਡ ਮੱਤੇਵਾਲ ਵਿਖੇ ਚੋਣ ਮੀਟਿੰਗ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸਾਂਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਪਹੁੰਚੇ | ਜਿਨ੍ਹਾਂ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਸਮੇਂ 'ਤੇ ਸੱਤਾਂ ਤੇ ਕਾਬਜ਼ ਰਹੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਆਦੀ ਬਣਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ | ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਤੇ ਤਾਨਾਸ਼ਾਹੀ ਨੀਤੀਆਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਖੜਾ ਕਰ ਦਿੱਤਾ ਹੈ | ਉਨ੍ਹਾਂ ਨੇ ਕਿਹਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਤੇ ਰਵਾਇਤੀ ਪਾਰਟੀਆਂ ਤੋਂ ਛੁਟਕਾਰਾ ਦਿਵਾਉਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ, ਇਸ ਲਈ ਭਾਈ ਮਨਦੀਪ ਸਿੰਘ ਨੂੰ ਜਿਤਾਉਣਾ ਜਰੂਰੀ ਹੈ | ਇਸ ਮੌਕੇ ਭਾਈ ਮਨਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾ ਕੇ ਕਾਮਯਾਬ ਕਰੋ ਤਾਂ ਜੋ ਹਲਕੇ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਨੂੰ ਪਹਿਲ ਦੇ ਅਧਾਰ 'ਤੇ ਕਰਵਾਇਆ ਜਾ ਸਕੇ | ਇਸ ਮੌਕੇ ਬਾਪੂ ਤਰਸੇਮ ਸਿੰਘ ਅਤੇ ਹੋਰ ਮੁਹਤਬਰ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਨੰੂ ਨਸ਼ੇ ਦੀ ਦਲਦਲ 'ਚ ਧੱਕਣ ਲਈ ਅਕਾਲੀ ਦਲ ਅਤੇ ਕਾਂਗਰਸ ਜ਼ਿੰਮੇਵਾਰ-ਹਰਮੀਤ ਸਿੰਘ ਸੰਧੂ <br/> ਅਗਲੀ ਖ਼ਬਰ ਸੇਖਵਾਂ ਦੀ ਅਗਵਾਈ ਹੇਠ ਧਰਮੀ ਫੌਜੀ ਪਰਿਵਾਰਾਂ ਨੇ 'ਆਪ' ਨੂੰ ਦਿੱਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।