25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਹਰੀਕੇ ਪੱਤਣ, 5 ਨਵੰਬਰ (ਸੰਜੀਵ ਕੁੰਦਰਾ)- ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ 'ਚ ਬੈਠ ਕੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਸਾਹਿਬ ਵਲੋਂ ਬਖਸ਼ਿਸ਼ ਕੀਤੀਆਂ ਸਿੱਖਿਆਵਾਂ ਨੂੰ ਬਿਆਨ ਕੀਤਾ | ਸਕੂਲ ਦੇ ਧਾਰਮਿਕ ਅਧਿਆਪਕ ਤਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ | ਸਕੂਲ ਦੇ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਸੰਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਅਨੂੰ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਬਖਸ਼ਿਸ਼ ਕੀਤੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਲਾਗੂ ਕਰਕੇ ਸੁਚੱਜਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਂਬਰ ਇੰਚਾਰਜ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਆਪਣੇ ਸੰਦੇਸ਼ ਰਾਹੀਂ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਲਫਤਾ ਪੂਰਵਕ ਸੰਪੰਨ ਅਗਲੀ ਖ਼ਬਰ ਮੁੱਖ ਮੰਤਰੀ ਵੋਟਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਅਸਫਲ ਰਹੇ- ਗਰੇਵਾਲ, ਮੱਕੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।