25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪਿੰਡ ਬੁਰਜ ਵਿਖੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ <br/>

ਅਜੀਤ ਡੈਸਕ 06-11-2025
ਝਬਾਲ, 5 ਨਵੰਬਰ (ਸੁਖਦੇਵ ਸਿੰਘ)-ਤਰਨ ਤਾਰਨ ਤੋਂ ਜ਼ਿਮਨੀ ਚੋਣ ਲੜ ਰਹੇ ਕਰਨਬੀਰ ਸਿੰਘ ਬੁਰਜ ਦੇ ਜੱਦੀ ਪਿੰਡ ਬੁਰਜ ਵਿਖੇ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਬਲਾਕ ਵਲਟੋਹਾ ਦੇ ਪ੍ਰਧਾਨ ਦਵਿੰਦਰ ਸਿੰਘ ਵਲਟੋਹਾ ਦੀ ਪ੍ਰੇਰਨਾ ਸਦਕਾ ਉਨ੍ਹਾਂ ਦੇ ਰਿਸ਼ਤੇਦਾਰ ਜਗਤਾਰ ਸਿੰਘ, ਮੁਖਤਿਆਰ ਸਿੰਘ ਕਈ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਉਮੀਦਵਾਰ ਕਰਨ ਬੁਰਜ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ | ਇਸ ਮੌਕੇ ਕਾਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਉਨ੍ਹਾਂ ਦੇ ਜੱਦੀ ਪਿੰਡ 'ਚੋਂ ਅੱਜ ਉਨ੍ਹਾਂ ਨੂੰ ਭਾਰੀ ਬਲ ਮਿਲਿਆ | ਇਸ ਮੌਕੇ ਉਨ੍ਹਾਂ ਨੇ ਸਮੂੰਹ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਇਕਜੁੱਟ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਬੁਰਜ ਵਾਸੀਆਂ ਨੇ ਵਿਸ਼ਵਾਸ ਜਤਾਇਆ ਕਿ 11 ਨਵੰਬਰ ਨੂੰ ਤਰਨ ਤਾਰਨ ਦੇ ਵੋਟਰ ਬਹੁਮਤ ਨਾਲ ਕਾਂਗਰਸ ਦੀ ਜਿੱਤ ਯਕੀਨੀ ਬਣਾਉਣਗੇ ਅਤੇ ਪਾਰਟੀ ਦਾ ਝੰਡਾ ਬੁਲੰਦ ਕਰਨਗੇ | ਇਸ ਮੌਕੇ ਚੇਅਰਮੈਨ ਸਿਮਰਨਜੀਤ ਸਿੰਘ ਭੈਣੀ, ਹਰਭਾਲ ਸਿੰਘ ਆੜ੍ਹਤੀ, ਸਾਬਕਾ ਸਰਪੰਚ ਸਾਰਜ ਸਿੰਘ ਦਾਸੂਵਾਲ, ਸਾਬਕਾ ਸਰਪੰਚ ਪ੍ਰਤਾਪ ਸਿੰਘ ਮਾਛੀਕੇ, ਸੁੱਖ ਮਹਿਮੂਦਪੁਰ, ਸਾਬਕਾ ਸਰਪੰਚ ਰਾਜਬੀਰ ਸਿੰਘ ਤਲਵੰਡੀ, ਸਵਰਨ ਸਿੰਘ ਬਲਾਕ ਸੰਮਤੀ ਮੈਂਬਰ, ਪੰਮ ਵਲਟੋਹਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਰਸਟ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਕੀਤਾ ਪ੍ਰਚਾਰ ਅਗਲੀ ਖ਼ਬਰ ਰਾਣਾ ਗੁਰਮੀਤ ਸਿੰਘ ਨੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।