25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬਰਸਟ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਕੀਤਾ ਪ੍ਰਚਾਰ

ਅਜੀਤ ਡੈਸਕ 06-11-2025
ਤਰਨ ਤਾਰਨ, 5 ਨਵੰਬਰ (ਪਰਮਜੀਤ ਜੋਸ਼ੀ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਸੰਬੰਧ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਪੱਖ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਬਰਸਟ ਨੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੇ ਲੋਕ ਪੱਖੀ ਕਾਰਜਾਂ ਅਤੇ ਉਪਲੱਬਧੀਆਂ ਬਾਰੇ ਜਾਣਕਾਰੀ ਦਿੱਤੀ | ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ ਅਤੇ ਉਤਸ਼ਾਹ ਨੂੰ ਦੇਖਦਿਆਂ ਹੋਇਆ ਬਰਸਟ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ | 'ਆਪ' ਸਰਕਾਰ ਵਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿਚ ਮਿਸਾਲੀ ਕਾਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 19491 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦੇ ਕਾਰਜ ਸ਼ੁਰੂ ਕੀਤੇ ਗਏ ਹਨ | ਇਸ ਨਾਲ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਆਵਾਜਾਈ ਆਸਾਨ ਅਤੇ ਤੇਜ਼ ਬਣਾਉਣ ਵਿਚ ਮਦਦ ਮਿਲੇਗੀ | ਇਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਉਪਜ ਮੰਡੀਆਂ ਵਿਚ ਲੈ ਜਾਣੀ ਆਸਾਨ ਹੋਵੇਗੀ, ਉੱਥੇ ਹੀ ਆਰਥਿਕ ਗਤੀਵਿਧੀਆਂ ਨੂੰ ਵੀ ਵਾਧਾ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿਚ ਝੋਨੇ ਦੇ ਖਰੀਦ ਕਾਰਜ ਸੁਚੱਜੇ ਢੰਗ ਨਾਲ ਚੱਲ ਰਹੇ ਹਨ, ਜਿਸਦੇ ਲਈ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ | ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ ਖਰੀਦੀ ਗਈ ਫਸਲ ਦੀ ਲਿਫਟਿੰਗ ਦੇ ਕਾਰਜ ਵੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ | ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ |
ਪਿਛਲੀ ਖ਼ਬਰ ਲੋਕਾਂ ਦੀਆਂ ਵੋਟਾਂ ਨਾਲ ਬਣੀ ਸਰਕਾਰ ਹੁਣ ਲੋਕਾਂ ਦੀ ਦੁਸ਼ਮਣ ਹੋਈ-ਭਾਈ ਕਾਬਲ ਸਿੰਘ ਅਗਲੀ ਖ਼ਬਰ ਪਿੰਡ ਬੁਰਜ ਵਿਖੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।