25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬੀਬੀ ਸੁਖਵਿੰਦਰ ਕੌਰ ਦੇ ਹੱਕ 'ਚ ਕੰਚਨਪ੍ਰੀਤ ਕੌਰ ਵਲੋਂ ਘਰ-ਘਰ ਚੋਣ ਪ੍ਰਚਾਰ <br/>

ਅਜੀਤ ਡੈਸਕ 06-11-2025
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ 'ਚ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਉਨ੍ਹਾਂ ਦੀ ਸਪੁੱਤਰੀ ਕੰਚਨਪ੍ਰੀਤ ਕੌਰ ਨੇ ਡੋਰ ਟੂ ਡੋਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਕੰਚਨਪ੍ਰੀਤ ਕੌਰ ਨੇ ਗੱਲਬਾਤ ਦੌਰਾਨ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਨੂੰ ਲੋਕਾਂ ਵਲੋਂ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਜਿੱਤ ਲਗਪਗ ਤੈਅ ਹੈ | ਉਨ੍ਹਾਂ ਕਿਹਾ ਕਿ ਘਰ-ਘਰ ਅਕਾਲੀ ਦਲ ਦੀ ਆਵਾਜ਼ ਨਾਲ ਗੂੰਜ ਰਿਹਾ ਹੈ ਅਤੇ ਲੋਕਾਂ ਦਾ ਰੁਝਾਨ ਹੁਣ ਸਿਰਫ ਤਾਂ ਸਿਰਫ ਅਕਾਲੀ ਦਲ ਦੀ ਤਰਫ਼ ਹੈ | ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਲੋਕਾਂ ਵਲੋਂ ਭਰੋਸਾ ਦਿੱਤਾ ਜਾ ਰਿਹਾ ਹੈ, ਉਹ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਵੋਟਾਂ ਪਾਉਣਗੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜੋ ਕਿ ਹਰੇਕ ਵਰਗ ਦਾ ਸਨਮਾਨ ਕਰਦੀ ਹੈ ਅਤੇ ਅਕਾਲੀ ਸਰਕਾਰ ਸਮੇਂ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲਦੀਆਂ ਸਨ, ਉਥੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਸੀ, ਜੋ ਕਿ ਹੋਰ ਸਰਕਾਰਾਂ ਕਦੇ ਨਹੀਂ ਕਰਵਾ ਸਕੀਆਂ ਹਨ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਉਹ ਹਲਕੇ ਵਿਚ ਵਿਕਾਸ ਅਤੇ ਲੋਕ ਮੁਸ਼ਕਿਲਾਂ ਦਾ ਹੱਲ ਚਾਹੁੰਦੇ ਹਨ, ਤਾਂ ਉਹ ਬੀਬੀ ਸੁਖਵਿੰਦਰ ਕੌਰ ਨੂੰ ਜਿਤਾ ਕੇ ਇਹ ਸੀਟ ਅਕਾਲੀ ਦਲ ਦੀ ਝੋਲੀ ਵਿਚ ਪਾਉਣ |

ਪਿਛਲੀ ਖ਼ਬਰ ਹਰਿਆਣਾ ਸਰਕਾਰ ਵਾਂਗ ਪੰਜਾਬ ਸਰਕਾਰ ਦੇਵੇ ਦੰਗਾ ਪੀੜਤ ਪਰਿਵਾਰਾਂ ਨੂੰ ਨੌਕਰੀਆਂ-ਮੰਨਾ, ਮੱਲ੍ਹੀ ਅਗਲੀ ਖ਼ਬਰ ਲੋਕਾਂ ਦੀਆਂ ਵੋਟਾਂ ਨਾਲ ਬਣੀ ਸਰਕਾਰ ਹੁਣ ਲੋਕਾਂ ਦੀ ਦੁਸ਼ਮਣ ਹੋਈ-ਭਾਈ ਕਾਬਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।