19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਤੇ ਸਿੱਖ ਵਿਰੋਧੀ-ਚੰਨੀ ਸਾਬਕਾ ਮੁੱਖ ਮੰਤਰੀ ਨੇ ਕਾਂਗਰਸੀ ਉਮੀਦਵਾਰ ਕਰਨ ਬੁਰਜ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 07-11-2025

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਦਲਿਤ ਅਤੇ ਸਿੱਖ ਵਿਰੋਧੀ ਹੈ | ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਿੱਲੀ ਵਿਚ ਆਪਣੇ ਆਕਾਵਾਂ ਨੂੰ ਖੁਸ਼ ਕਰ ਰਹੇ ਹਨ | ਚੰਨੀ ਨੇ ਪਿੰਡ ਚਹਿਲ, ਲਹੀਆਂ, ਸਰਾਏ ਅਮਾਨਤ ਖਾਂ, ਮਾਣਕਪੁਰਾ, ਕਸੇਲ, ਢੰਡ, ਜਗਤਪੁਰਾ, ਠੱਠਗੜ੍ਹ, ਮੰਨਣ, ਝਬਾਲ ਵਿਚ ਕਾਂਗਰਸੀ ਉਮੀਦਵਾਰ ਕਰਨ ਬੁਰਜ ਦੇ ਹੱਕ ਵਿਚ ਬੋਲੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਮੌਜੂਦਾ ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਲਾਡੀ ਸ਼ੇਰੋਵਾਲੀਆ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਅੰਮਿ੍ਤਸਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਗਵੰਤ ਸਿੰਘ ਸੱਚਰ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ.ਸੀ., ਇੰਦਰਬੀਰ ਸਿੰਘ ਬੁਲਾਰੀਆ, ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਭੂੰਦੜ, ਸਵ. ਸਿੰਘ ਲਾਲੀ ਢਾਲਾ, ਵਰਿੰਦਰ ਢਿੱਲੋਂ, ਕਸੇਲ ਦੇ ਸਰਪੰਚ ਗੁਰਬਚਨ ਸਿੰਘ, ਜਗਤਪੁਰਾ ਦੇ ਸਰਪੰਚ ਗੁਰਪਾਲ ਸਿੰਘ, ਸਰਾਂ ਦੇ ਸਰਪੰਚ ਪ੍ਰਦੀਪ ਸਿੰਘ, ਚਹਿਲ ਦੇ ਸਰਪੰਚ ਪਰਮਜੀਤ ਸਿੰਘ, ਲਹੀਆ ਦੇ ਸਰਪੰਚ ਸੁਖਪਾਲ ਸਿੰਘ, ਖੈਰੜੀ ਦੇ ਸਰਪੰਚ ਗੁਰਚਰਨ ਸਿੰਘ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਸ਼ਾਮਿਲ ਸਨ | ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਸੇ ਵੀ ਵਿਅਕਤੀ, ਜਾਤ ਜਾਂ ਭਾਈਚਾਰੇ ਬਾਰੇ ਕੋਈ ਨੀਤੀਗਤ ਟਿੱਪਣੀ ਨਹੀਂ ਕੀਤੀ | ਕਾਂਗਰਸ ਪਾਰਟੀ ਪੂਰੀ ਤਰ੍ਹਾਂ ਦਲਿਤ-ਪੱਖੀ ਹੈ | ਮੈਂ ਵੀ ਇਕ ਦਲਿਤ ਹਾਂ ਅਤੇ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਮੈਨੂੰ ਪੰਜਾਬ ਦਾ ਮੁੱਖ ਮੰਤਰੀ ਨਿਯੁਕਤ ਕਰਕੇ ਦਲਿਤਾਂ ਦਾ ਸਨਮਾਨ ਕੀਤਾ ਹੈ | 'ਆਪ' ਅਤੇ ਸ਼੍ਰੋਮਣੀ ਅਕਾਲੀ ਦਲ ਨੇ ਦਲਿਤਾਂ 'ਤੇ ਜ਼ੁਲਮ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ | ਰਾਜਾ ਵੜਿੰਗ ਵਲੋਂ ਦਲਿਤ ਭਾਈਚਾਰੇ ਤੋਂ ਮੁਆਫ਼ੀ ਮੰਗਣਾ ਉਨ੍ਹਾਂ ਦੇ ਦਲਿਤ-ਪੱਖੀ ਰੁਖ਼ ਦਾ ਸਬੂਤ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਉੱਚੀ ਸਿੱਖ ਸੰਸਥਾ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਵਿਚ ਸੱਤਾ ਵਿਚ ਆਉਂਦੇ ਹੀ ਹੰਕਾਰ ਵਿਚ ਆ ਕੇ ਇਸਦਾ ਅਪਮਾਨ ਕੀਤਾ | ਚੰਨੀ ਨੇ ਸਿੱਖ ਸੰਗਠਨਾਂ ਨੂੰ ਭਗਵੰਤ ਮਾਨ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੂੰ ਕਦੇ ਕਿਸੇ ਨੇ ਚੁਣੌਤੀ ਨਹੀਂ ਦਿੱਤੀ, ਪਰ ਭਗਵੰਤ ਮਾਨ ਨੇ ਆਪਣੇ ਦਿੱਲੀ ਦੇ ਮਾਲਕਾਂ ਨੂੰ ਖੁਸ਼ ਕਰਨ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਦਲਿਤ ਵਿਰੋਧੀ ਹੈ ਅਤੇ ਇਸੇ ਲਈ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਨੂੰ 100 ਏਕੜ ਜ਼ਮੀਨ 'ਤੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦੇ ਅਧਿਐਨ ਲਈ ਕੇਂਦਰ ਦੀ ਉਸਾਰੀ ਲਈ ਦਿੱਤੀ ਗਈ 25 ਕਰੋੜ ਰੁਪਏ ਦੀ ਗ੍ਰਾਂਟ ਵੀ ਵਾਪਸ ਲੈ ਲਈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਜਾਰੀ ਕੀਤੀ ਗਈ ਗ੍ਰਾਂਟ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਦੁਬਾਰਾ ਜਾਰੀ ਕਰ ਦਿੱਤਾ ਸੀ, ਪਰ ਅਸਲੀਅਤ ਇਹ ਹੈ ਕਿ ਇਹ ਪੈਸਾ ਅਜੇ ਤੱਕ ਡੇਰਾ ਸੱਚਖੰਡ

ਪਿਛਲੀ ਖ਼ਬਰ ਤਰਨ ਤਾਰਨ 'ਚ ਹਸਪਤਾਲਾਂ 'ਚ ਡਾਕਟਰਾਂ ਤੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ- ਬਾਜਵਾ ਕਿਹਾ, ਸਿਹਤ ਅਤੇ ਸਿੱਖਿਆ ਦਾ ਪੱਧਰ... ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।