19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਦਲ ਪਰਿਵਾਰ ਨੂੰ ਤਰਨ ਤਾਰਨ ਦੇ ਲੋਕ ਨਹੀਂ ਦੇਣਗੇ ਸਮਰਥਨ- ਹਰਚੰਦ ਸਿੰਘ ਬਰਸਟ

ਅਜੀਤ ਡੈਸਕ 07-11-2025

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਮੇਸ਼ਾਂ ਹੀ ਪੰਥ ਦਾ ਮਖੌਟਾ ਪਾ ਕੇ ਗੱਲ ਕੀਤੀ ਜਾਂਦੀ ਹੈ, ਜਦਕਿ ਇਹ ਪੰਥਕ ਨਹੀਂ ਹਨ | ਸਿਰਫ਼ ਤੇ ਸਿਰਫ਼ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਲਈ ਅਕਾਲੀ ਦਲ ਵਲੋਂ ਪੰਥ ਦੇ ਨਾਂਅ 'ਤੇ ਲੋਕਾਂ ਨੂੰ ਗੰਮਰਾਹ ਕੀਤਾ ਜਾਂਦਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਚੋਣ ਪ੍ਰਚਾਰ ਦੇ ਦੌਰਾਨ ਕੀਤਾ ਗਿਆ | ਬਰਸਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਨਹੀਂ ਹੈ, ਇਹ ਇਕ ਪਰਿਵਾਰਕ ਪਾਰਟੀ ਹੈ, ਜਿੱਥੇ ਬਾਦਲ ਪਰਿਵਾਰ ਤੋਂ ਇਲਾਵਾ ਕਿਸੇ ਦੀ ਕੋਈ ਮਹੱਤਤਾ ਨਹੀਂ ਹੈ | ਬਾਦਲ ਪਰਿਵਾਰ ਕੇਵਲ ਆਪਣੇ ਨਿੱਜੀ ਹਿੱਤਾਂ ਨੂੰ ਹੀ ਤਰਜੀਹ ਦਿੰਦਾ ਆਇਆ ਹੈ | ਇਨ੍ਹਾਂ ਵਲੋਂ ਪੰਥ ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਰਿਹਾ ਹੈ, ਜਦਕਿ ਸੁਖਬੀਰ ਸਿੰਘ ਬਾਦਲ ਨੂੰ ਪੰਥ ਦਾ ਤਨਖਾਹੀਆ ਵੀ ਕਰਾਰ ਦਿੱਤਾ ਜਾ ਚੁੱਕਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾਂ ਹੀ ਸੱਤਾ ਦਾ ਦੁਰਉਪਯੋਗ ਕੀਤਾ ਅਤੇ ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਵੱਲ ਧਿਆਨ ਦਿੱਤਾ | ਸੁਖਬੀਰ ਸਿੰਘ ਬਾਦਲ ਨੇ ਸੱਤਾ ਵਿਚ ਹੁੰਦਿਆਂ ਸਿਰਫ਼ ਤੇ ਸਿਰਫ਼ ਆਪਣਾ ਕਾਰੋਬਾਰ ਹੀ ਵਧਾਇਆ, ਜਦਕਿ ਲੋਕਾਂ ਨੂੰ ਉਨ੍ਹਾਂ ਦੇ ਹਾਲ ਛੱਡ ਦਿੱਤਾ ਸੀ | ਉਨ੍ਹਾਂ ਕਿਹਾ ਕਿ ਪਰ ਹੁਣ ਲੋਕ ਇਨ੍ਹਾਂ ਦਾ ਚਿਹਰਾ ਪਛਾਣ ਚੁੱਕੇ ਹਨ ਅਤੇ ਇਸੇ ਲਈ ਲੋਕਾਂ ਵਲੋਂ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਬਿਹਤਰੀ ਅਤੇ ਸੂਬੇ ਦੇ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ | 'ਆਪ' ਸਰਕਾਰ ਵਲੋਂ ਆਪਣੇ ਸਾਢੇ 3 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿਚ ਬਹੁਤ ਸੁਧਾਰ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀ 11 ਨਵੰਬਰ ਨੂੰ ਤਰਨਤਾਰਨ ਵਿਖੇ ਹੋਣ ਵਾਲੀ ਜਿਮਨੀ ਚੋਣ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮੂੰਹ ਤੋੜ ਜੁਆਬ ਦੇਣਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ |

ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਦੀਆਂ ਜ਼ਮੀਨਾਂ ਪੱਧਰੀਆਂ ਕਰਕੇ ਕਣਕ ਬੀਜਣ ਦੇ ਸੇਵਾ ਕਾਰਜ ਜਾਰੀ <br/> ਅਗਲੀ ਖ਼ਬਰ ਤਰਨ ਤਾਰਨ 'ਚ 'ਆਪ' ਦੀ ਹਵਾ ਨਹੀਂ, ਤੂਫਾਨ ਚੱਲ ਰਿਹਾ- ਸ਼ੈਰੀ ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।