ਝਬਾਲ, 6 ਨਵੰਬਰ (ਸੁਖਦੇਵ ਸਿੰਘ)- ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਸਕੂਲੀ ਬੱਚਿਆਂ ਦੇ ਸ੍ਰੀ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਕੁਇਜ਼, ਕਵਿਤਾਵਾਂ, ਸ਼ਬਦ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਕੁਇਜ਼ ਮਕਾਬਲੇ 'ਚ ਚਾਰ ਟੀਮਾਂ ਬਣਾਈਆਂ ਗਈਆਂ ਸਨ ਅਤੇ ਹਰ ਇਕ ਟੀਮ ਤੋਂ ਪੰਜ ਰਾਊਾਡ 'ਚ ਸਵਾਲ ਪੁੱਛੇ ਗਏ | ਮੁਕਾਬਲਿਆਂ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਸਮੇਸ਼ ਪਰਿਵਾਰ ਗਰੁੱਪ ਆਫ ਸਕੂਲਜ ਦੇ ਚੇਅਰਮੈਨ ਜਸਵੰਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਚਾਨਣ ਪਾਇਆ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੀ ਸਿੱਖਿਆ 'ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਰੁਪਿੰਦਰ ਕੌਰ ਨੇ ਕਿਹਾ ਕਿ ਦਸਮੇਸ਼ ਪਰਿਵਾਰ ਗਰੁੱਪ ਆਫ ਸਕੂਲਜ਼ ਅਧੀਨ ਚੱਲ ਰਹੇ ਸਾਰੇ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਧਰਮ ਨਾਲ ਜੋੜਨ ਲਈ ਧਾਰਮਿਕ ਮੁਕਾਬਲੇ ਕਰਵਾਏ ਜਾਂਦੇ ਹਨ | ਇਸ ਮੌਕੇ ਚਰਨਜੀਤ ਕੌਰ, ਪ੍ਰਨੀਤ ਕੌਰ, ਨਵਦੀਪ ਕੌਰ, ਮੈਡਮ ਰੇਨੂੰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾਂ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>
ਅਜੀਤ ਡੈਸਕ
07-11-2025