19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਸਮਾਗਮ <br/>

ਅਜੀਤ ਡੈਸਕ 07-11-2025

ਤਰਨ ਤਾਰਨ, 6 ਨਵੰਬਰ (ਇਕਬਾਲ ਸਿੰਘ ਸੋਢੀ)- ਚੀਫ ਖਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਆਨੰਦ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਸ਼ਬਦ ਕੀਰਤਨ ਕੀਤਾ ਗਿਆ | ਇਸ ਉਪਰੰਤ ਭਾਸ਼ਣ, ਕਵਿਤਾਵਾਂ ਤੇ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਧਾਰਮਿਕ ਅਧਿਆਪਕ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਸਕੂਲ ਪਿੰ੍ਰਸੀਪਲ ਸ੍ਰੀਮਤੀ ਸਲੋਨੀ ਅਰੋੜਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਜੀ ਦੇ ਸਿਧਾਂਤਾ 'ਤੇ ਚੱਲਣਾ ਚਾਹੀਦਾ ਹੈ | ਸਕੂਲ ਮੈਂਬਰ ਇੰਚਾਰਜ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਅੰਮਿ੍ਤਸਰ ਰੋਪ-ਵੇਅ ਤੋਂ ਲੈ ਕੇ ਮੁਹਾਲੀ-ਲੁਧਿਆਣਾ ਕਨਵੈਨਸ਼ਨ ਸੈਂਟਰ ਤੱਕ ਮਾਨ ਸਰਕਾਰ ਦਾ ਵਿਕਾਸ ਮਾਡਲ- ਸੰਧੂ <br/> ਅਗਲੀ ਖ਼ਬਰ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾਂ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।