ਖਾਲੜਾ, 6 ਨਵੰਬਰ (ਜੱਜਪਾਲ ਸਿੰਘ ਜੱਜ)- ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਧੁੰਨ ਦੇ ਬੱਚਿਆਂ ਨੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਸਕੂਲ ਇੰਚਾਰਜ ਮਾ. ਗੁਰਦੇਵ ਸਿੰਘ ਨੇ ਦੱਸਿਆ ਕਿ 45ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਹੋਏ ਮੁਕਾਬਲਿਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਧੁੰਨ ਦੇ ਵਿਦਿਆਰਥੀਆਂ ਨੇ ਪਹਿਲੇ ਤੇ ਦੂਜੇ ਸਥਾਨ 'ਤੇ ਰਹਿ ਕੇ ਜਿੱਥੇ ਚੰਗਾ ਪ੍ਰਦਰਸ਼ਨ ਕੀਤਾ ਹੈ, ਉੱਥੇ ਸੂਬਾ ਪੱਧਰੀ ਖੇਡਾਂ ਵਿਚ ਵੀ ਹਿੱਸਾ ਲੈਣ ਲਈ ਆਪਣਾ ਨਾਂਅ ਦਰਜ ਕਰਾ ਲਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਗੋਲਾ ਸੁੱਟਣ ਵਿਚ ਸਹਿਜਪ੍ਰੀਤ ਸਿੰਘ ਅਤੇ ਚੇਅਰਮੈਨ ਰਾਮ ਸਿੰਘ ਦੀ ਧੀ ਗੁਰਨਾਜਕੌਰ ਨੇ ਕਰਾਟਿਆਂ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਉਕਤ ਖਿਡਾਰੀ ਹੋਣ ਵਾਲੀਆਂ ਸੂਬਾ ਪੱਧਰੀ ਖੇਡਾਂ ਵਿਚ ਹਿੱਸਾ ਲੈਣਗੇ | ਉਕਤ ਖਿਡਾਰੀਆਂ ਦਾ ਸਕੂਲ ਪੁੱਜਣ 'ਤੇ ਚੇਅਰਮੈਨ ਰਾਮ ਸਿੰਘ ਅਤੇ ਸਕੂਲ ਮੁਖੀ ਗੁਰਦੇਵ ਸਿੰਘ ਨੇ ਸਵਾਗਤ ਕੀਤਾ | ਇਸ ਮੌਕੇ ਬਲਾਕ ਸਿੱਖਿਆ ਅਫਸਰ ਜਸਵਿੰਦਰ ਸਿੰਘ ਸੰਧੂ, ਮੈਡਮ ਦਿਲਜੀਤ ਕੌਰ, ਹਰਪ੍ਰੀਤ ਸਿੰਘ, ਖੁਸ਼ਦੀਪ ਮਿੱਤਲ, ਸਮਾਜ ਸੇਵੀ ਫੌਜੀ ਸਾਹਿਬ ਸਿੰਘ, ਸਰਪੰਚ ਲਵਪ੍ਰੀਤ ਸਿੰਘ, ਸੁਖਮਨਪ੍ਰੀਤ ਕੌਰ, ਹਰਿੰਦਰ ਕੌਰ, ਸੀ.ਐਚ.ਟੀ. ਮਨਜੀਤ ਸਿੰਘ, ਗੁਰਜਿੰਦਰ ਸਿੰਘ ਆਦਿ ਪਤਵੰਤੇ ਅਤੇ ਸਟਾਫ ਮੈਂਬਰ ਹਾਜ਼ਰ ਸਨ |