19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਿੱਖ ਸਦਭਾਵਨਾ ਦਲ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਡੀਜ਼ਲ ਦੀ ਸੇਵਾ ਦਿੱਤੀ

ਅਜੀਤ ਡੈਸਕ 07-11-2025
ਚੋਹਲਾ ਸਾਹਿਬ, 6 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਵਿਚ ਆਏ ਹੜ੍ਹਾਂ ਨਾਲ ਦਰਿਆ ਨਾਲ ਲੱਗਦੇ ਕਿਸਾਨਾਂ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ, ਉਸ ਦੇ ਨਾਲ ਹੀ ਇਥੋਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਦਰਿਆ ਦੀ ਰੇਤਾ ਅਤੇ ਮਿੱਟੀ ਵੀ ਕਈ ਕਈ ਫੁੱਟ ਜੰਮ੍ਹ ਗਈ | ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਕਿਸਾਨਾਂ ਦੀ ਮਦਦ ਕਰਨ ਦਾ ਇਕ ਛੋਟਾ ਜਿਹਾ ਉਪਰਾਲਾ ਸ਼ੁਰੂ ਕੀਤਾ ਗਿਆ ਸੀ, ਜਿਸ ਦੇ ਤਹਿਤ ਸਿੱਖ ਸਦਭਾਵਨਾ ਦਲ ਦੀ 7 ਮੈਂਬਰੀ ਕਮੇਟੀ ਦੇ ਮੈਂਬਰ ਭਾਈ ਮਨਦੀਪ ਸਿੰਘ ਮੱਦੀਪੁਰ, ਭਾਈ ਲਾਭ ਸਿੰਘ ਚੰਡੀਗੜ੍ਹ, ਭਾਈ ਹਰਭਿੰਦਰ ਸਿੰਘ ਅਤੇ ਭਾਈ ਪ੍ਰਭਦੀਪ ਸਿੰਘ ਵਲੋਂ ਹੋਰਨਾਂ ਮੈਂਬਰਾਂ ਨੂੰ ਲੈ ਕੇ ਪਿੰਡ ਘੜਕਾ ਵਿਖੇ ਜਾ ਕੇ ਕਿਸਾਨਾਂ ਨੂੰ ਡੀਜ਼ਲ ਦੀ ਸੇਵਾ ਦਿੱਤੀ | ਉਨ੍ਹਾਂ ਕਿਹਾ ਕਿ ਇਸ ਤਰਾਸਦੀ ਦੌਰਾਨ ਪੰਜਾਬ ਦੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਸ ਨੂੰ ਕੋਈ ਵੀ ਪੂਰਾ ਨਹੀਂ ਕਰ ਸਕਦਾ | ਸਿੱਖ ਸਦਭਾਵਨਾ ਦਲ ਵਲੋਂ ਇਕ ਛੋਟੀ ਜਿਹੀ ਮਦਦ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ, ਤਾਂ ਜੋ ਕਿਸਾਨ ਡੀਜ਼ਲ ਦੀ ਵਰਤੋਂ ਕਰਕੇ ਟਰੈਕਟਰਾਂ ਰਾਹੀਂ ਆਪਣੇ ਖ਼ੇਤਾਂ ਵਿਚ ਮਿੱਟੀ ਅਤੇ ਰੇਤਾ ਨੂੰ ਕਢਵਾ ਸਕਣ | ਉਨ੍ਹਾਂ ਕਿਹਾ ਕਿ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਵਿਸ਼ਵਾਸ ਦਿਵਾਇਆ ਹੈ ਕਿ ਉਨ੍ਹਾਂ ਦੀ ਸੰਸਥਾ ਕਿਸਾਨਾਂ ਦੀ ਮਦਦ ਨੂੰ ਅੱਗੇ ਵੀ ਜਾਰੀ ਰੱਖੇਗੀ |
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਕੰਚਨਪ੍ਰੀਤ ਕੌਰ ਦਾ ਪਿੱਛਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਅਗਲੀ ਖ਼ਬਰ ਐਲੀਮੈਂਟਰੀ ਸਕੂਲ ਧੁੰਨ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।