20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਨੇ ਦਿੱਤਾ ਧਰਨਾ

ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਇਕਬਾਲ ਸਿੰਘ ਸੋਢੀ)-­ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਤਰਨ ਤਾਰਨ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ, ਜਿਸ ਵਿਚ ਸੈਂਕੜੇ ਕਰਮਚਾਰੀ ਇਕੱਠੇ ਹੋਏ, ਜਿਸ ਵਿਚ ਵੱਡੀ ਗਿਣਤੀ ਮਹਿਲਾ ਕਰਮਚਾਰੀਆਂ ਦੀ ਸੀ | ਜਥੇਬੰਦੀ ਦੇ ਸੂਬਾਈ ਆਗੂਆਂ, ਜਿਸ ਵਿਚ ਸੇਵਾ ਸਿੰਘ, ਸੁਖਰਾਜ ਸਿੰਘ, ਨਵਨੀਤ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਕੌਰ, ਪ੍ਰਭਨੀਤ ਕੌਰ ਆਦਿ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਪਿਛਲੇ 16-17 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਠੇਕੇ ਉੱਪਰ ਨਿਗੂਣੀਆਂ ਤਨਖਾਹਾਂ ਸਿਰਫ਼ 15000 ਰੁਪਏ ਉੱਪਰ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਸੇਵਾਵਾਂ ਨਿਭਾਅ ਰਹੇ ਹਾਂ | ਅਸੀਂ ਇਸ ਸਰਕਾਰ ਵਿਚ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਮੁੱਖ ਮੰਤਰੀ ਦੀ ਕੋਠੀ 50-60 ਗੇੜੇ ਲਗਾਏ, ਪ੍ਰੰਤੂ ਆਮ ਲੋਕਾਂ ਦੇ ਮੁੱਖ ਮੰਤਰੀ ਨੇ ਇਕ ਮਿੰਟ ਦਾ ਸਮਾਂ ਤੱਕ ਨਹੀਂ ਦਿੱਤਾ | 20-25 ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਿੱਤ ਮੰਤਰੀ ਹਰਪਾਲ ਚੀਮਾ, ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਹੁਤ ਵਾਰ ਮਿਲ ਚੁੱਕੇ ਹਾਂ, ਪ੍ਰੰਤੂ ਹਰ ਵਾਰ ਉਨ੍ਹਾਂ ਵਲੋਂ ਲਾਰੇ ਲਗਾਏ ਗਏ ਕਿਸੇ ਮਸਲੇ ਹੱਲ ਕਰਨ ਬਾਰੇ ਨਹੀਂ ਸੋਚਿਆ | ਸੋ ਅੱਜ ਸਾਨੂੰ ਮਜ਼ਬੂਰ ਹੋ ਕੇ ਤਰਨ ਤਾਰਨ ਵਿਖੇ ਧਰਨਾ ਲਗਾਉਣਾ ਪਿਆ | ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਇਕ ਦਿਨ ਦੇ ਧਰਨੇ ਨੂੰ ਪੱਕੇ ਮੋਰਚੇ ਵਿਚ ਤਬਦੀਲ ਕੀਤਾ ਗਿਆ ਅਤੇ ਚੋਣਾਂ ਤੱਕ ਇਹ ਧਰਨਾ ਲਗਾਤਾਰ ਜਾਰੀ ਰਹੇਗਾ |
ਪਿਛਲੀ ਖ਼ਬਰ ਰਾਜ ਪੱਧਰੀ ਸਮਰਿੱਧੀ ਕਲਾ ਉਤਸਵ ਮੁਕਾਬਲਿਆਂ 'ਚ ਤਰਨ ਤਾਰਨ ਜ਼ਿਲ੍ਹਾ ਅੱਵਲ <br/> ਅਗਲੀ ਖ਼ਬਰ ਪਿੰਡ ਖਾਰਾ ਵਿਖੇ ਕਾਂਗਰਸ ਨੂੰ ਝਟਕਾ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਕੰਚਨਪ੍ਰੀਤ ਕੌਰ ਨੇ ਸ਼ਾਮਿਲ ਪਰਿਵਾਰਾਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।