ਖੇਮਕਰਨ, 6 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਦੇ ਇਤਿਹਾਸਕ ਗੁਰਦੁਆਰਾ ਬਾਬਾ ਥੰਮ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧ 'ਚ ਪਹਿਲਾ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਪੁਰਬ ਵਾਲੇ ਦਿਨ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਉਪਰੰਤ ਦੀਵਾਨ ਸਜਾਇਆ ਗਿਆ, ਜਿਸ 'ਚ ਪੰਥ ਦੇ ਨਾਮਵਰ ਕਵੀਸ਼ਰੀ ਜਥੇ. ਭਾਈ ਮੱਖਣ ਸਿੰਘ ਦਸਮੇਸ਼ ਨਗਰ ਵਾਲਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਇਤਿਹਾਸ ਸੁਣਾ ਕਿ ਸੰਗਤਾਂ ਨੂੰ ਨਿਹਾਲ ਕੀਤਾ | ਰਾਤ ਨੂੰ ਮੁੜ ਸਜਾਏ ਗਏ ਦਰਬਾਰ 'ਚ ਢਾਡੀ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦੇ ਜਥੇ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਵਾਰਾਂ ਰੂਪੀ ਸੁਣਾਇਆ ਗਿਆ ਤੇ ਨਾਲ ਹੀ ਮਸ਼ਹੂਰ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਸੁਲਤਾਨਪੁਰ ਲੋਧੀ ਵਾਲਿਆਂ ਨੇ ਕਥਾ ਕਰਕੇ ਖ਼ੂਬ ਰੰਗ ਬੰਨਿ੍ਹਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ | ਇਸ ਸਮਾਗਮ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਅਵਤਾਰ ਸਿੰਘ, ਗ੍ਰੰਥੀ ਬਾਬਾ ਗੁਰਸੇਵਕ ਸਿੰਘ, ਬਾਬਾ ਗੁਰਮੰਗਤ ਸਿੰਘ, ਸਾਬਕਾ ਪ੍ਰਧਾਨ ਆਲਮ ਵਿੱਜੇ ਸਿੰਘ ਪੱਤੂ, ਸਾਬਕਾ ਕੌਂਸਲਰ ਉਂਕਾਰ ਸਿੰਘ ਸੋਢੀ, ਚੇਅਰਮੈਨ ਬਲਜੀਤ ਸਿੰਘ ਖਾਹਰਾ, ਗੁਰਪ੍ਰੀਤ ਸਿੰਘ ਬਿੱਟੂ, ਰਵੇਲ ਸਿੰਘ ਭੂਰਾ, ਡਾਇਰੈਕਟਰ ਸੁਰਜੀਤ ਸਿੰਘ ਭੂਰਾ, ਅੰਗਰੇਜ਼ ਸਿੰਘ ਪੱਤੂ, ਬਾਬਾ ਰਣਜੀਤ ਸਿੰਘ, ਸਰਵਨ ਸਿੰਘ ਭੰਬਾ, ਮਨਜਿੰਦਰ ਸਿੰਘ ਬਿਜਲੀ ਵਾਲਾ, ਭੌਲੂ ਬਿਜਲੀ ਵਾਲਾ, ਸੁਖਦੇਵ ਸਿੰਘ ਅਲਗੋਂ, ਮਨਜੀਤ ਸਿੰਘ ਕੌਂਸਲਰ, ਰਣਜੀਤ ਸਿੰਘ ਰਾਣਾ, ਮਨਜੀਤ ਸਿੰਘ ਸੋਢੀ, ਭੁਪਿੰਦਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਬੁੱਖਲ ਸਿੰਘ, ਦਿਲਬਾਗ ਲਿੰਘ ਪੱਟੀ, ਗਿਆਨੀ ਹਰਭਜਨ ਸਿੰਘ ਆਦਿ ਹੋਰ ਸੰਗਤਾਂ ਸ਼ਾਮਿਲ ਸਨ |