20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਲਾਕ ਪੱਧਰੀ ਖੇਡਾਂ 'ਚ ਸੈਂਟਰ ਰਸੂਲਪੁਰ ਨੇ ਓਵਰਆਲ ਟਰਾਫ਼ੀ ਜਿੱਤੀ <br/>

ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਪਰਮਜੀਤ ਜੋਸ਼ੀ)-ਬਲਾਕ ਨੌਸ਼ਹਿਰਾ ਪੰਨੂਆਂ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਵਿਚ ਸੈਂਟਰ ਰਸੂਲਪੁਰ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਇਤਿਹਾਸਕ ਜਿੱਤਾਂ ਦਰਜ ਕਰਕੇ ਓਵਰਆਲ ਟਰਾਫ਼ੀ ਜਿੱਤੀ | ਸੁਖਮਨਦੀਪ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ ਨੇ 100 ਮੀਟਰ ਤੇ 400 ਮੀਟਰ ਦੌੜ ਵਿਚ ਦੂਸਰਾ ਸਥਾਨ ਹਾਸਲ ਕੀਤਾ | ਰਸੂਲਪੁਰ ਦੀ ਹੀ ਹੈਂਡਬਾਲ ਲੜਕੀਆਂ ਨੇ ਪਹਿਲਾ ਸਥਾਨ ਤੇ ਲੜਕਿਆਂ ਨੇ ਦੂਜਾ ਸਥਾਨ ਹਾਸਲ ਕੀਤਾ | ਰਿਲੇਅ ਦੌੜ ਲੜਕੀਆਂ ਵਿਚ ਦੂਸਰਾ ਅਤੇ ਲੜਕਿਆਂ ਵਿਚ ਰਸੂਲਪੁਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਕਰਾਟੇ ਲੜਕੇ ਅਤੇ ਲੜਕੀਆਂ ਦੋਵਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਲੰਬੀ ਛਾਲ ਵਿਚ ਸੁਖਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਬੈਡਮਿੰਟਨ ਲੜਕੀਆਂ ਦੇ ਮੁਕਾਬਲੇ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਨੇ ਦੂਸਰਾ ਸਥਾਨ ਹਾਸਲ ਕੀਤਾ | ਸ਼ਤਰੰਜ ਲੜਕਿਆਂ ਦੇ ਮੁਕਾਬਲੇ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਨੇ ਦੂਜਾ ਸਥਾਨ ਹਾਸਲ ਕੀਤਾ | ਸਰਕਾਰੀ ਐਲੀਮੈਂਟਰੀ ਸਕੂਲ ਦੁਗਲਵਾਲਾ ਹਰਸੀਰਤ ਕੌਰ ਨੇ ਗੋਲਾ ਸੁੱਟਣ ਵਿਚ ਦੂਜਾ ਸਥਾਨ ਹਾਸਲ ਕੀਤਾ | ਸਰਕਾਰੀ ਐਲੀਮੈਂਟਰੀ ਸਕੂਲ ਝੰਡੇਰ ਨੇ ਯੋਗਾ ਗਰੁੱਪ ਲੜਕੇ ਤੇ ਲੜਕੀਆਂ ਦੇ ਦੋਵੇਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਰਿਦਮਕ ਅਤੇ ਆਰਟਿਸਟ ਵਿਚ ਲੜਕੇ ਤੇ ਲੜਕੀਆਂ ਦੋਵਾਂ ਦੇ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਿਲ ਕੀਤਾ | ਸਰਕਾਰੀ ਐਲੀਮੈਂਟਰੀ ਸਕੂਲ ਝੰਡੇਰ ਦੇ ਵਿਦਿਆਰਥੀ ਕੁਸ਼ਤੀਆਂ ਦੇ ਮੁਕਾਬਲਿਆਂ ਵਿਚ 30 ਕਿਲੋਗ੍ਰਾਮ ਵਰਗ ਵਿਚ ਅਰਵਿੰਦ ਸਿੰਘ ਨੇ ਪਹਿਲਾ ਸਥਾਨ ਅਤੇ 28 ਕਿੱਲੋ ਵਰਗ 'ਚ ਗੁਰਸਹਿਜਪ੍ਰੀਤ ਸਿੰਘ ਨੇ ਤੀਜਾ ਤੇ 32 ਕਿੱਲੋ ਅਰਮਾਨਦੀਪ ਸਿੰਘ ਨੇ ਵੀ ਤੀਸਰਾ ਸਥਾਨ ਪ੍ਰਾਪਤ ਕੀਤਾ | 100 ਮੀਟਰ ਦੌੜ ਵਿਚ ਸੁਨੇਹਾ ਝੰਡੇਰ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ | ਫੁੱਟਬਾਲ 'ਚ ਡਿਆਲ, ਰਸੂਲਪੁਰ ਤੇ ਪਿੱਦੀ ਦੇ ਬੱਚਿਆਂ ਨੇ ਸਾਂਝੇ ਰੂਪ ਵਿਚ ਦੂਜਾ ਸਥਾਨ ਹਾਸਲ ਕੀਤਾ | ਕਬੱਡੀ ਸਰਕਲ ਵਿਚ ਰਸੂਲਪੁਰ ਤੇ ਚੁਤਾਲਾ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਕਬੱਡੀ ਨੈਸ਼ਨਲ ਸਰਕਾਰੀ ਐਲੀਮੈਂਟਰੀ ਸਕੂਲ ਪਿੱਦੀ ਨੇ ਦੂਜਾ ਸਥਾਨ ਹਾਸਲ ਕੀਤਾ | ਇਸ ਮੌਕੇ ਬੀ.ਈ.ਈ.ਓ. ਅਸ਼ਵਨੀ ਮਰਵਾਹਾ, ਬੀ.ਐੱਸ.ਓ. ਸੁਖਬੀਰ ਸਿੰਘ ਬਾਠ ਤੇ ਸੈਂਟਰ ਹੈੱਡ ਟੀਚਰ ਗੁਰਪ੍ਰੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਵੋਟਰ ਕਾਰਡ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਵੋਟ- ਰਿਟਰਨਿੰਗ ਅਫ਼ਸਰ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਕਰਵਾਇਆ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।