ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਰਨ ਤਾਰਨ ਤੋਂ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਹਲਕਾ ਖਡੂਰ ਸਾਹਿਬ ਦੇ ਸਰਕਲ ਸ੍ਰੀ ਗੋਇੰਦਵਾਲ ਸਾਹਿਬ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਪਿੰਡ ਬਹਿਲਾ ਵਿਚ ਚੋਣ ਪ੍ਰਚਾਰ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਹਲਕੇ ਪਿੰਡਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ, ਉਨ੍ਹਾਂ ਨੇ ਹਲਕੇ ਦੇ ਪਿੰਡ ਬਹਿਲਾ ਵਿਖੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕਰਵਾਏ ਵਿਕਾਸ ਦੇ ਕੰਮਾਂ ਨੂੰ ਯਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਤੇ ਖਾਸ ਕਰਕੇ ਮਾਝੇ ਵਿਚ ਉਦੋਂ ਹੀ ਵਿਕਾਸ ਹੋਇਆ ਹੈ, ਜਦੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਰਹੀ ਹੈ, ਇਸਦੇ ਉਲਟ ਪੰਜਾਬ ਵਿਚਲੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ, ਇਹ ਸਰਕਾਰ ਦਿੱਲੀ ਦੇ ਬਾਬੂਆਂ ਦੇ ਇਸ਼ਾਰੇ 'ਤੇ ਚਲਦੀ ਹੈ ਜਿਸ ਨੂੰ ਸੂਬੇ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਜਗਤਾਰ ਸਿੰਘ ਸਾਬਕਾ ਸਰਪੰਚ ਧੂੰਦਾ, ਮੈਂਬਰ ਪੰਚਾਇਤ ਹਰਦੀਪ ਸਿੰਘ ਖੱਖ, ਅਮਰਜੀਤ ਸਿੰਘ ਝੰਡੇਰ ਮਹਾਂਪੁਰਖ, ਸਾਬਕਾ ਮੈਂਬਰ ਮੱਸਾ ਸਿੰਘ, ਸਾਬਕਾ ਸਰਪੰਚ ਨਿਰੰਜਨ ਸਿੰਘ ਖੱਖ, ਨੰਬਰਦਾਰ ਅਮਰਜੀਤ ਸਿੰਘ ਰਾਠੋਰ, ਇੰਦਰਜੀਤ ਸਿੰਘ ਖੱਖ ਸੀਨੀਅਰ ਆਗੂ ਅਤੇ