20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਲਾਕ ਕਾਂਗਰਸ ਪ੍ਰਧਾਨ ਦਵਿੰਦਰ ਸਿੰਘ ਵਲਟੋਹਾ ਦੇ ਯਤਨਾਂ ਸਦਕਾ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ <br/>

ਅਜੀਤ ਡੈਸਕ 07-11-2025
ਝਬਾਲ, 6 ਨਵੰਬਰ (ਸੁਖਦੇਵ ਸਿੰਘ)-ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਲਗਾਤਾਰ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਚੋਣ ਪ੍ਰਚਾਰ ਕਰ ਰਹੇ ਹਨ | ਹਲਕੇ ਦੇ ਪਿੰਡ ਬੁਰਜ 'ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ, ਜਦ ਬਲਾਕ ਕਾਂਗਰਸ ਕਮੇਟੀ ਵਲਟੋਹਾ ਦੇ ਪ੍ਰਧਾਨ ਸਰਪੰਚ ਦਵਿੰਦਰ ਸਿੰਘ ਵਲਟੋਹਾ ਦੇ ਯਤਨਾਂ ਨਾਲ ਜਗਤਾਰ ਸਿੰਘ ਤੇ ਮੁਖਤਿਆਰ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਵੋਟਾਂ ਪਵਾਉਣ ਦਾ ਐਲਾਨ ਕੀਤਾ, ਜਿਸ ਨਾਲ ਪਿੰਡ 'ਚ ਕਾਂਗਰਸ ਪਾਰਟੀ ਨੂੰ ਤਕੜੀ ਲੀਡ ਮਿੱਲੇਗੀ | ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪਾਰਟੀ 'ਚ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਦਾ ਸਿਰੋਪਾਓ ਦੇ ਕੇ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਦਿਨ-ਬ-ਦਿਨ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ, ਜਿਸ ਕਰਕੇ 11 ਨਵੰਬਰ ਨੂੰ ਹਲਕੇ ਦੇ ਬਹੁਗਿਣਤੀ ਵੋਟਰ ਕਾਂਗਰਸ ਦੇ ਹੱਕ 'ਚ ਵੋਟਾਂ ਪਾਉਣਗੇ | ਬਲਾਕ ਕਾਂਗਰਸ ਪ੍ਰਧਾਨ ਸਰਪੰਚ ਦਵਿੰਦਰ ਸਿੰਘ ਵਲਟੋਹਾ ਨੇ ਵੀ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਆਪਣੇ ਰਿਸ਼ਤੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ 'ਚ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਮਾਣ ਸਨਮਾਨ ਦਿੱਤਾ ਜਾਵੇਗਾ | ਜਿੰਨਾ ਸੱਤਾਧਾਰੀ ਪਾਰਟੀ ਦੇ ਦਬਾਅ ਦੀ ਪ੍ਰਵਾਹ ਨਾ ਕਰਦੇ ਹੋਏ ਸਾਥੀਆਂ ਸਮੇਤ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਡਟਣ ਦਾ ਐਲਾਨ ਕੀਤਾ ਹੈ | ਇਸ ਮੌਕੇ ਚੇਅਰਮੈਨ ਸਿਮਰਜੀਤ ਸਿੰਘ ਭੈਣੀ, ਸਰਪੰਚ ਸਾਰਜ ਸਿੰਘ ਦਾਸੂਵਾਲ, ਸਰਪੰਚ ਡਾ. ਗੁਰਜੰਟ ਸਿੰਘ ਭਗਵਾਨਪੁਰਾ, ਸਰਪੰਚ ਬਖ਼ਸ਼ੀਸ਼ ਸਿੰਘ ਕਲਸੀਆਂ, ਸਰਪੰਚ ਭੁਪਿੰਦਰ ਪਾਲ ਸਿੰਘ ਅਕਬਰਪੁਰਾ, ਸਰਪੰਚ ਮੇਜਰ ਸਿੰਘ ਕੱਲਾ, ਸਰਪੰਚ ਹਰਪਾਲ ਸਿੰਘ ਆੜ੍ਹਤੀ ਵਲਟੋਹਾ, ਸਰਪੰਚ ਪ੍ਰਤਾਪ ਸਿੰਘ ਮਾਛੀਕੇ, ਚੇਅ. ਕੁਲਦੀਪ ਸਿੰਘ ਵਿਰਕ, ਸਰਪੰਚ ਬਾਜ ਸਿੰਘ ਪ੍ਰੇਮ ਨਗਰ, ਸੁੱਖ ਮਹਿਮੂਦਪੁਰਾ ਆਦਿ ਕਾਂਗਰਸੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਲੋਕਾਂ ਨੇ ਪੰਥਕ ਏਕਤਾ ਅਤੇ ਕੌਮੀ ਹਿੱਤਾਂ ਦੇ ਹੱਕ 'ਚ ਦਿੱਤਾ ਸਮਰਥਨ- ਭਾਈ ਮਨਦੀਪ ਸਿੰਘ ਖ਼ਾਲਸਾ ਰੋਡ ਸ਼ੋਅ ਦੌਰਾਨ ਵੱਡ... ਅਗਲੀ ਖ਼ਬਰ ਵੋਟਰ ਵੀ ਹਰਮੀਤ ਸੰਧੂ ਨੂੰ ਜਿਤਾ ਕੇ ਸਰਕਾਰ ਦੀਆਂ ਨੀਤੀਆਂ 'ਤੇ ਲਾਉਣਗੇ ਮੋਹਰ- ਵਿਧਾਇਕ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।