ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ | ਇਸੇ ਲੜੀ ਤਹਿਤ 'ਆਪ' ਦੇ ਮਹਿਲਾ ਵਿੰਗ ਨੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ | 'ਆਪ' ਮਹਿਲਾ ਵਿੰਗ ਦੀਆਂ ਆਗੂਆਂ ਅਤੇ ਵਲੰਟੀਅਰਾਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਸਮਰਥਨ ਦੇਣ ਦੀ ਅਪੀਲ ਕੀਤੀ | ਇਸ ਡੋਰ-ਟੂ-ਡੋਰ ਮੁਹਿੰਮ ਦੌਰਾਨ ਮਹਿਲਾ ਵਿੰਗ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ | ਲੋਕਾਂ ਨੇ 'ਆਪ' ਦੀ ਟੀਮ ਨੂੰ ਪੂਰਾ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਉਹ ਆਉਂਦੀ 11 ਨਵੰਬਰ ਨੂੰ ਆਪਣੀ ਵੋਟ 'ਆਪ' ਨੂੰ ਹੀ ਪਾਉਣਗੇ | ਲੋਕਾਂ ਨੇ ਦਾਅਵਾ ਕੀਤਾ ਕਿ ਉਹ ਹਰਮੀਤ ਸਿੰਘ ਸੰਧੂ ਨੂੰ ਤਰਨ ਤਾਰਨ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ |