20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਕਾਲੀ ਅਤੇ ਕਾਂਗਰਸ ਨੇ ਸਿਰਫ਼ ਡਰੱਗ ਮਾਫੀਆ ਨੂੰ ਉਤਸ਼ਾਹਿਤ ਕੀਤਾ- ਹਰਮੀਤ ਸਿੰਘ ਸੰਧੂ <br/>

ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਹੈ ਕਿ 'ਆਪ' ਸਰਕਾਰ ਦੀ ਇੱਛਾ ਸ਼ਕਤੀ ਕਾਰਨ ਅੱਜ ਨਸ਼ਾ ਤਸਕਰਾਂ ਦੀਆਂ ਜੜ੍ਹਾਂ ਹਿੱਲ ਗਈਆਂ ਹਨ | ਉਨ੍ਹਾਂ ਕਿਹਾ ਕਿ ਸਿਰਫ਼ 247 ਦਿਨਾਂ ਵਿਚ 35,065 ਨਸ਼ਾ ਤਸਕਰਾਂ ਦੀ ਗਿ੍ਫ਼ਤਾਰੀ ਇਹ ਸਾਬਤ ਕਰਦੀ ਹੈ ਕਿ ਮਾਨ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਆਪਣੇ ਵਾਅਦੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ | ਹਰਮੀਤ ਸਿੰਘ ਸੰਧੂ ਨੇ ਪੰਜਾਬ ਪੁਲਿਸ ਦੀ ਕਾਰਵਾਈ ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ 247ਵੇਂ ਦਿਨ ਦੀ ਕਾਰਵਾਈ ਬੇਹੱਦ ਸ਼ਲਾਘਾਯੋਗ ਹੈ | 55 ਗਜ਼ਟਿਡ ਅਧਿਕਾਰੀਆਂ ਦੀ ਸਖ਼ਤ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਟੀਮਾਂ ਵਲੋਂ ਸੂਬੇ ਭਰ ਵਿਚ 295 ਥਾਵਾਂ 'ਤੇ ਛਾਪੇਮਾਰੀ ਕਰਨਾ, 289 ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨਾ ਅਤੇ ਇਕੋ ਦਿਨ ਵਿਚ 60 ਐਫ.ਆਈ.ਆਰਜ਼ ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਕਾਬੂ ਕਰਨਾ 'ਆਪ' ਸਰਕਾਰ ਦੀ 'ਜ਼ੀਰੋ ਟਾਲਰੈਂਸ' ਨੀਤੀ ਨੂੰ ਦਰਸਾਉਂਦਾ ਹੈ | ਇਸ ਦੌਰਾਨ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦਰਸਾਉਂਦੀ ਹੈ ਕਿ ਪੁਲਿਸ ਤਸਕਰਾਂ ਦੀ ਸਪਲਾਈ ਲਾਈਨ ਨੂੰ ਤੋੜ ਰਹੀ ਹੈ | 'ਆਪ' ਉਮੀਦਵਾਰ ਨੇ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਉਹੀ ਪੰਜਾਬ ਪੁਲਿਸ ਹੈ, ਪਰ ਪਹਿਲਾਂ ਦੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਨੀਅਤ ਸਾਫ਼ ਨਹੀਂ ਸੀ | ਉਨ੍ਹਾਂ ਦੀ ਸਿਆਸੀ ਸਰਪ੍ਰਸਤੀ ਹੇਠ ਨਸ਼ਾ ਤਸਕਰ ਵਧਦੇ-ਫੁੱਲਦੇ ਰਹੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਦੇ ਰਹੇ, ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਅਤੇ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਾ ਜਾਵੇ | ਸੰਧੂ ਨੇ 'ਆਪ' ਸਰਕਾਰ ਦੀ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ (ਸਖ਼ਤੀ), ਡੀ-ਅਡਿਕਸ਼ਨ (ਨਸ਼ਾ ਛੁਡਾਊ) ਅਤੇ ਪ੍ਰੀਵੈਨਸ਼ਨ (ਰੋਕਥਾਮ) ਨੂੰ ਇਕ ਸੰਪੂਰਨ ਹੱਲ ਦੱਸਿਆ |

ਪਿਛਲੀ ਖ਼ਬਰ ਬਾਬਾ ਗੁਰਿੰਦਰ ਸਿੰਘ ਨੇ ਭਾਈ ਮਨਦੀਪ ਸਿੰਘ ਨੂੰ ਦਿੱਤਾ ਸਮੱਰਥਨ ਅਗਲੀ ਖ਼ਬਰ 'ਆਪ' ਦੇ ਮਹਿਲਾ ਵਿੰਗ ਨੇ ਸੰਭਾਲਿਆ ਮੋਰਚਾ ਹਰਮੀਤ ਸੰਧੂ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।