20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਬਾ ਗੁਰਿੰਦਰ ਸਿੰਘ ਨੇ ਭਾਈ ਮਨਦੀਪ ਸਿੰਘ ਨੂੰ ਦਿੱਤਾ ਸਮੱਰਥਨ

ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਕਾਰ ਸੇਵਾ ਵਾਲੇ ਬਾਬਾ ਚਰਨ ਸਿੰਘ ਦੇ ਪੋਤਰੇ ਬਾਬਾ ਗੁਰਿੰਦਰ ਸਿੰਘ ਨੇ ਜ਼ਿਮਨੀ ਚੋਣ ਹਲਕਾ ਤਰਨ ਤਾਰਨ ਤੋਂ ਵਿਚ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਨੂੰ ਆਪਣਾ ਸਮਰਥਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਈ ਸੰਦੀਪ ਸਿੰਘ ਨੇ ਬਹੁਤ ਵੱਡੀ ਕੁਰਬਾਨੀ ਕੀਤੀ ਹੈ | ਸੋ ਉਨ੍ਹਾਂ ਦੇ ਭਰਾਤਾਂ ਭਾਈ ਮਨਦੀਪ ਸਿੰਘ ਨੂੰ ਵੱਡੇ ਫਰਕ ਨਾਲ ਜਿਤਾ ਕੇ ਪੰਥ ਦੀ ਚੜ੍ਹਦੀ ਕਲਾ ਕਰੀਏ | ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ਦੇ ਲੋਕਾਂ ਨੇ ਬਿਨਾਂ ਕਿਸੇ ਕਾਰਨ ਵੱਡਾ ਸੰਤਾਪ ਹੰਢਾਇਆ | ਇਥੋਂ ਤੱਕ ਕਿ ਪੁਲਿਸ ਦੇ ਜਬਰ ਹੇਠ ਨੌਜਵਾਨਾਂ, ਬੱਚਿਆਂ ਅਤੇ ਬੀਬੀਆਂ ਤੱਕ ਨੂੰ ਵੀ ਨਹੀਂ ਬਖਸ਼ਿਆ ਗਿਆ | ਹੁਣ ਪੁਲਿਸ ਜਬਰ ਤੋਂ ਬਾਅਦ ਨਸ਼ੇ ਨੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ ਹੈ | ਰੋਜ਼ਾਨਾ ਨਸ਼ੇ ਕਾਰਨ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਸਾਂਸਦ ਭਾਈ ਅੰਮਿ੍ਤਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਇਕ ਵੱਡੀ ਮੁਹਿੰਮ ਚਲਾਈ ਸੀ, ਜੋ ਸਰਕਾਰ ਨੂੰ ਹਜ਼ਮ ਨਹੀਂ ਹੋਈ ਅਤੇ ਉਨ੍ਹਾਂ ਨੂੰ ਜੇਲ੍ਹ ਵਿਚ ਡੱਕ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਇਨਸਾਫ਼ ਲੈਣ ਲਈ ਸਰਕਾਰ ਵਿਚ ਆਉਣਾ ਜ਼ਰੂਰੀ ਹੈ | ਇਸ ਲਈ ਸਾਰੇ ਭਾਈ ਮਨਦੀਪ ਸਿੰਘ ਦਾ ਡੱਟ ਕੇ ਸਾਥ ਦੇਣ | ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ, ਅਜੈਪਾਲ ਸਿੰਘ ਮੀਰਾਂਕੋਟ, ਮਨਿੰਦਰ ਸਿੰਘ ਧੁੰਨਾ, ਜਗਜੀਤ ਸਿੰਘ, ਦਫ਼ਤਰ ਇੰਚਾਰਜ ਗੁਰਵਿੰਦਰ ਸਿੰਘ ਝਬਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ-ਸੁਖਬੀਰ <br/> ਅਗਲੀ ਖ਼ਬਰ ਅਕਾਲੀ ਅਤੇ ਕਾਂਗਰਸ ਨੇ ਸਿਰਫ਼ ਡਰੱਗ ਮਾਫੀਆ ਨੂੰ ਉਤਸ਼ਾਹਿਤ ਕੀਤਾ- ਹਰਮੀਤ ਸਿੰਘ ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।