20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਮਰਜੀਤ ਸਿੰਘ ਲਾਡਾ ਅਤੇ ਸੋਨੀਆ ਮਾਨ ਵਲੋਂ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਪ੍ਰਚਾਰ

ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਤਰਨ ਤਾਰਨ ਵਿਖੇ ਅਮਰਜੀਤ ਸਿੰਘ ਲਾਡਾ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਪਹੁੰਚੇ ਸੋਨੀਆ ਮਾਨ ਵਲੋਂ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਦੇ ਘਰਾਂ ਵਿਚ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲ ਰਹੀਆਂ ਹਨ, ਉਥੇ ਹੜ੍ਹਾਂ ਸਮੇਂ 'ਆਪ' ਸਰਕਾਰ ਨੇ ਪੀੜਤ ਨਾਲ ਖੜੀ ਰਹੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣ | ਇਸ ਮੌਕੇ ਅਮਰਜੀਤ ਸਿੰਘ ਲਾਡਾ ਨੇ ਕਿਹਾ ਕਿ ਹਰਮੀਤ ਸਿੰਘ ਸੰਧੂ ਇਕ ਸਿਆਸੀ ਨਿਰਧੱੜਕ ਨੇਤਾ ਹਨ ਅਤੇ ਪਹਿਲਾਂ ਵੀ ਉਨ੍ਹਾਂ ਵਲੋਂ ਵਿਧਾਇਕ ਰਹਿੰਦਿਆਂ ਹਲਕੇ ਦੀ ਕਾਇਆ ਕਲਪ ਕੀਤੀ ਗਈ ਸੀ | ਇਸ ਲਈ ਉਨ੍ਹਾਂ ਨੂੰ ਹੁਣ ਜ਼ਿਮਨੀ ਚੋਣ ਦੌਰਾਨ ਵੱਡੀ ਲੀਡ ਨਾਲ ਜੇਤੂ ਬਣਾਉਣ ਤਾਂ ਜੋ ਫਿਰ ਤੋਂ ਹਲਕੇ ਦਾ ਵਿਕਾਸ ਅਤੇ ਲੋਕ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕੇ | ਇਸ ਮੌਕੇ ਸੋਨੀਆ ਮਾਨ ਅਤੇ ਅਮਰਜੀਤ ਸਿੰਘ ਲਾਡਾ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ 'ਆਪ' ਦੀਆਂ ਨੀਤੀਆਂ ਤੋਂ ਜਾਗਰੂਕ ਕਰਦੇ ਹੋਏ ਹਰਮੀਤ ਸਿੰਘ ਸੰਧੂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ ਗਈ |
ਪਿਛਲੀ ਖ਼ਬਰ ਤਰਨ ਤਾਰਨ ਉਪ-ਚੋਣ ਲਈ ਈ.ਵੀ.ਐੱਮ. ਦੀ ਸਪਲੀਮੈਂਟਰੀ ਰੈਂਡਮਾਈਜ਼ੇਸ਼ਨ ਕੀਤੀ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।